Home » ਭਿਆਨਕ ਗਰਮੀ ਕਾਰਨ 72 ਸਾਲਾ ਬਜ਼ੁਰਗ ਦੀ ਹੋਈ ਮੌ.ਤ…
Home Page News India India News

ਭਿਆਨਕ ਗਰਮੀ ਕਾਰਨ 72 ਸਾਲਾ ਬਜ਼ੁਰਗ ਦੀ ਹੋਈ ਮੌ.ਤ…

Spread the news

ਅਬੋਹਰ ਦੇ ਪੰਜਪੀਰ ਨਗਰ ਦੇ ਰਹਿਣ ਵਾਲੇ ਬਜ਼ੁਰਗ ਦੀ ਬੀਤੀ ਰਾਤ ਤੇਜ਼ ਗਰਮੀ ਕਾਰਨ ਸਿਹਤ ਵਿਗੜ ਗਈ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸ਼ੀਲੂਰਾਮ ਨੇ ਦੱਸਿਆ ਕਿ ਬੀਤੀ ਸ਼ਾਮ ਉਸ ਦੇ ਪਿਤਾ ਸੂਬਾਰਾਮ ਦੀ ਗਰਮੀ ਕਾਰਨ ਸਿਹਤ ਵਿਗੜ ਗਈ, ਜਿਸ ’ਤੇ ਉਹ ਉਸ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਲੈ ਕੇ ਆਏ। ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ,ਪਰ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।ਇੱਥੇ ਐਮਰਜੈਂਸੀ ਵਿੱਚ ਤਾਇਨਾਤ ਡਾਕਟਰ ਲਵਲੀ ਨੇ ਦੱਸਿਆ ਕਿ ਬੀਤੀ ਰਾਤ ਇਕ ਮਰੀਜ਼ ਆਇਆ ਸੀ। ਕੱਲ੍ਹ ਉਸ ਦੀ ਹਾਲਤ ਬਹੁਤ ਖ਼ਰਾਬ ਸੀ ਅਤੇ ਉਨ੍ਹਾਂ ਨੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਦਾਖ਼ਲ ਕਰ ਲਿਆ, ਹਾਲਾਂਕਿ ਉਸ ਦਾ ਪਰਿਵਾਰ ਉਸ ਨੂੰ ਦਾਖ਼ਲ ਨਹੀਂ ਕਰਵਾਉਣਾ ਚਾਹੁੰਦਾ ਸੀ। ਇੱਥੇ ਪੂਰੀ ਰਾਤ ਉਸਦਾ ਇਲਾਜ ਕੀਤਾ ਗਿਆ ਪਰ ਅੱਜ ਸਵੇਰੇ ਬਜ਼ੁਰਗ ਦੀ ਮੌਤ ਹੋ ਗਈ।ਇਸ ਬਾਰੇ ਹਸਪਤਾਲ ਦੇ ਐੱਸਐਮਓ ਨਾਲ ਗਲ ਕੀਤੀ ਗਈ ਤਾਂ ਉਨ੍ਹਾਂ ਦਸਿਆ ਕਿ ਬੀਤੀ ਸ਼ਾਮ ਸੂਬਾ ਰਾਮ ਦਾ ਇਕ ਮਰੀਜ ਆਇਆ ਸੀ, ਜਿਸ ਦੀ ਹਾਲਤ ਬਹੁਤ ਖਰਾਬ ਸੀ, ਉਸ ਦਾ ਡਾ. ਲਵਲੀ ਨੇ ਤਰੁੰਤ ਇਲਾਜ ਸ਼ੁਰੂ ਕਰ ਦਿੱਤਾ ਸੀ, ਪਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿੱਚ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਅੱਤ ਦੀ ਗਰਮੀ ਵਿੱਚ ਬਾਹਰ ਨਾ ਨਿਕਲਣ ਅਤੇ ਪਾਣੀ ਅਤੇ ਤਰਲ ਪਦਾਰਥਾਂ ਦਾ ਸੇਵਨ ਕਰਦੇ ਰਹਿਣ।