Home » ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌ.ਤ…
Home Page News New Zealand Local News NewZealand

ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌ.ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਪਾਮਰਸਟਨ ਨੌਰਥ ਵਿੱਚ ਇੱਕ ਕਾਰ ਨਾਲ ਟਕਰਾਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।ਐਮਰਜੈਂਸੀ ਸੇਵਾਵਾਂ ਨੂੰ ਬੀਤੀ ਕੱਲ੍ਹ ਸ਼ਾਮ 7 ਵਜੇ ਦੇ ਕਰੀਬ ਰੋਸਲਿਨ ਵਿੱਚ ਮਿਲਸਨ ਲਾਈਨ ਅਤੇ ਰੁਹਾਇਨ ਸਟ੍ਰੀਟ ਦੇ ਇੰਟਰਸੈਕਸ਼ਨ ‘ਤੇ ਦੋ-ਵਾਹਨਾਂ ਦੇ ਹੋਏ ਹਾਦਸੇ ਸਬੰਧੀ ਬੁਲਾਇਆ ਗਿਆ ਸੀ ਜਿੱਥੇ ਮੋਟਰਸਾਈਕਲ ਸਵਾਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਸੀ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ।ਸੀਰੀਅਸ ਕਰੈਸ਼ ਯੂਨਿਟ ਦੀ ਟੀਮ ਘਟਨਾ ਦੀ ਜਾਂਚ ਕਰ ਰਹੀ ਹੈ।