Home » ਗਰਮੀ ਕਾਰਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟੀ ਗਿਣਤੀ…
Home Page News India India News Religion

ਗਰਮੀ ਕਾਰਨ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਘਟੀ ਗਿਣਤੀ…

Spread the news


ਅੱਤ ਦੀ ਪੈ ਰਹੀ ਗਰਮੀ ਕਾਰਨ ਜਿੱਥੇ ਆਮ ਜਨ ਜੀਵਨ ਤੇ ਪਸ਼ੂ ਪੰਛੀ ਪ੍ਰਭਾਵਿਤ ਹੋਏ ਹਨ, ਉੱਥੇ ਅੱਤ ਦੀ ਗਰਮੀ ਕਾਰਨ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਪਾਕਿਸਤਾਨ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਘਟੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਕੇਵਲ 121 ਸ਼ਰਧਾਲੂਆਂ ਵੱਲੋਂ ਹੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਗਏ। ਇੱਥੇ ਦੱਸ ਦਈਏ ਕਿ ਪਿਛਲੇ ਮਹੀਨਿਆਂ ਤੋਂ ਲਗਾਤਾਰ 480 ਦੇ ਕਰੀਬ ਸ਼ਰਧਾਲੂ ਰੋਜ਼ਾਨਾ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਦੇ ਸਨ। ਇਥੋਂ ਤੱਕ ਕਿ ਸ਼ਨਿੱਚਰਵਾਰ ਤੇ ਐਤਵਾਰ ਨੂੰ ਛੁੱਟੀ ਹੋਣ ਕਾਰਨ ਸਭ ਤੋਂ ਵੱਧ ਸ਼ਰਧਾਲੂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾਂਦੇ ਸਨ। ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂ ਹਰਦੀਪ ਸਿੰਘ ਲੁਧਿਆਣਾ, ਅਮਨਦੀਪ ਸਿੰਘ ਆਦਿ ਸ਼ਰਧਾਲੂਆਂ ਨੇ ਦੱਸਿਆ ਕਿ ਅੱਤ ਦੀ ਪੈ ਰਹੀ ਗਰਮੀ ਦੌਰਾਨ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਧੰਨ ਧੰਨ ਹੋ ਗਏ ਹਨ।ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਕੇ ਪਰਤੇ ਹਨ। ਉਹਨਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਪ੍ਰਬੰਧਕਾਂ ਵੱਲੋਂ ਅੱਗ ਵਾਂਗ ਵਰ ਰਹੀ ਗਰਮੀ ਦੌਰਾਨ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਵਿੱਚ ਸ਼ਰਧਾਲੂਆਂ ਦੇ ਤੁਰਨ ਲਈ ਪਾਏ ਟਾਟ ਲਗਾਤਾਰ ਪਾਣੀ ਪਾ ਕੇ ਠੰਢੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਕਾਰਨ ਗੁਰਦੁਆਰਾ ਸਾਹਿਬ ਦੇਸ਼ ਚੌਗਿਰਦੇ ਵਿੱਚ ਲਗਾਇਆ ਗਿਆ ਮਾਰਬਲ ਅੱਗ ਵਾਂਗ ਤੱਪ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਾਕਿਸਤਾਨ ਦਾ ਟਰਮੀਨਲ ਅੱਤ ਦੀ ਗਰਮੀ ਕਾਰਨ ਅੱਗ ਵਾਂਗ ਤਪਿਆ ਹੋਇਆ ਸੀ ਉੱਥੇ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਬਣਾਇਆ ਗਿਆ ਪਸੰਜਰ ਟਰਮੀਨਲ ਏਸੀ ਵਾਟਰ ਫੈਨ ਨਾਲ ਪੂਰਾ ਠੰਢਾ ਹੋਣ ਕਾਰਨ ਸ਼ਰਧਾਲੂ ਨੂੰ ਵੱਡੀ ਰਾਹਤ ਦੇ ਰਿਹਾ ਹੈ। ਪਿਛਲੇ ਐਤਵਾਰ 184, ਸੋਮਵਾਰ,183 ਮੰਗਲਵਾਰ 187, ਬੁੱਧਵਾਰ 152 ਅਤੇ ਵੀਰਵਾਰ 121 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ।