ਐਂਟਰਟੇਨਮੈਂਟ ਇੰਡਸਟਰੀ ਨੂੰ ਛੱਡ ਕੇ ਸਿਆਸੀ ਪਾਰੀ ਸ਼ੁਰੂ ਕਰਨ ਵਾਲੀ ਪੰਜਾਬ ਦੀ ‘ਆਪ’ ਸਰਕਾਰ ਦੇ ਇਕ ਹੋਰ ਮੰਤਰੀ ਦਾ ਵਿਆਹ ਤੈਅ ਹੋ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਐਤਵਾਰ 16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤੇ ਉਨ੍ਹਾਂ ਦਾ ਹਮਸਫ਼ਰ ਪੇਸ਼ੇ ਵਜੋਂ ਵਕੀਲ ਹੈ। ਵਿਆਹ ਜ਼ੀਕਰਪੁਰ ਦੇ ਇਕ ਪੈਲੇਸ ‘ਚ ਹੋਵੇਗਾ ਤੇ ਸਾਰੇ ਪ੍ਰੋਗਰਾਮ ਇੱਥੇ ਹੀ ਹੋਣਗੇ। ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਹੋਣ ਕਰਕੇ ਵਿਆਹ ਦੀ ਤਾਰੀਕ ਹੁਣ ਤੈਅ ਕੀਤੀ ਗਈ ਹੈ। ਪਤਾ ਲੱਗਿਆ ਹੈ ਕਿ ਉਨ੍ਹਾਂ ਦਾ ਸਹੁਰਾ ਪਰਿਵਾਰ ਮਲੋਟ ਨਾਲ ਸੰਬੰਧਤ ਹੈ ਤੇ ਮੌਜੂਦਾ ਸਮੇਂ ਚੰਡੀਗੜ੍ਹ ‘ਚ ਰਹਿ ਰਿਹਾ ਹੈ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕਰਵਾਉਣ ਜਾ ਰਹੇ ਹਨ ਵਿਆਹ…
