Home » ਪ੍ਰਧਾਨ ਮੰਤਰੀ ਨੇ ਜੰਮੂ ਅੱਤਵਾਦੀ ਹਮਲੇ ‘ਤੇ ਕੀਤੀ ਉੱਚ ਪੱਧਰੀ ਮੀਟਿੰਗ…
Home Page News India

ਪ੍ਰਧਾਨ ਮੰਤਰੀ ਨੇ ਜੰਮੂ ਅੱਤਵਾਦੀ ਹਮਲੇ ‘ਤੇ ਕੀਤੀ ਉੱਚ ਪੱਧਰੀ ਮੀਟਿੰਗ…

Spread the news

ਜੰਮੂ ‘ਚ ਰਿਆਸੀ ਅੱਤਵਾਦੀ ਹਮਲੇ ਅਤੇ ਕਠੂਆ ‘ਚ ਫੌਜ ਨਾਲ ਅੱਤਵਾਦੀਆਂ ਦੇ ਮੁਕਾਬਲੇ ਤੋਂ ਬਾਅਦ ਜੰਮੂ-ਕਸ਼ਮੀਰ ‘ਚ ਸਥਿਤੀ ਸੰਵੇਦਨਸ਼ੀਲ ਹੋ ਗਈ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਜੰਮੂ ਡਿਵੀਜ਼ਨ ਦੇ ਹਰ ਕੋਨੇ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐੱਨਐੱਸਏ ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ ਦੀ ਸਥਿਤੀ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਅੱਤਵਾਦ ਵਿਰੋਧੀ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਅੱਤਵਾਦ ਵਿਰੋਧੀ ਸਮਰੱਥਾ ਦਾ ਪੂਰਾ ਇਸਤੇਮਾਲ ਕਰਨ ਲਈ ਕਿਹਾ ਹੈ।