Home » ਨਹਿਰ ’ਚ ਨਹਾਉਣ ਗਏ ਤਿੰਨ ਬੱਚਿਆਂ ਦੀ ਡੁੱਬਣ ਕਾਰਨ ਮੌਤ…
Home Page News India India News

ਨਹਿਰ ’ਚ ਨਹਾਉਣ ਗਏ ਤਿੰਨ ਬੱਚਿਆਂ ਦੀ ਡੁੱਬਣ ਕਾਰਨ ਮੌਤ…

Spread the news

ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਤੋਲਾ ਨੰਗਲ ਵਿਖੇ ਤਿੰਨ ਬੱਚਿਆਂ ਦੀ ਨਹਿਰ ’ਚੋਂ ਡੁੱਬ ਕੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਕਰਨ ਸਿੰਘ, ਕ੍ਰਿਸ਼, ਲਵਪ੍ਰੀਤ ਸਿੰਘ ਵਾਸੀ ਪਿੰਡ ਤੋਲਾ ਨੰਗਲ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਨੇੜਲੇ ਪਿੰਡ ਸ਼ਬਾਜਪੁਰਾ ਵਿਖੇ ਮੇਲਾ ਬਾਬਾ ਭਾਗ ਦੇ ਗੁਰਦੁਆਰਾ ਸਾਹਿਬ ਵਿਖੇ ਮੇਲਾ ਵੇਖਣ ਗਏ ਸਨ ਕਿ ਮੇਲਾ ਦੇਖਣ ਤੋਂ ਬਾਅਦ ਲਾਹੌਰ ਬ੍ਰਾਂਚ ਨਹਿਰ ‘ਚੋਂ ਨਹਾਉਣ ਲੱਗੇ 4 ਦੋਸਤ ਇਕ ਦੂਜੇ ਨੂੰ ਬਚਾਉਂਦੇ ਹੋਏ ਰੁੜੇ ਜਿੰਨਾ ਵਿਚੋਂ ਇਕ ਬੱਚੇ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ।