ਆਕਲੈਂਡ(ਬਲਜਿੰਦਰ ਰੰਧਾਵਾ) ਆਕਲੈਂਡ ਦੇ ਵੇਮਾਊਥ ਵਿੱਚ ਅੱਜ ਸਵੇਰੇ ਇੱਕ ਘਰ ਵਿੱਚ ਕਥਿਤ ਤੌਰ ‘ਤੇ ਗੋਲੀ ਚਲਾਏ ਜਾਣ ਦੇ ਮਾਮਲੇ ਤੋਂ ਬਾਅਦ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਤ 12.31 ਵਜੇ ਦੇ ਕਰੀਬ ਬਰਨੀਨਾ ਪਲੇਸ ‘ਤੇ ਇਕ ਰਿਹਾਇਸ਼ੀ ਪਤੇ ‘ਤੇ ਕਥਿਤ ਤੌਰ ‘ਤੇ ਗੋਲੀ ਚਲਾਈ ਗਈ ਹੈ।ਪੁਲਿਸ ਨੇ ਕਿਹਾ ਕਿ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਤੋ ਬਚਾਅ ਰਿਹਾ।ਘਟਨਾ ਸਬੰਧੀ ਪੁਲਿਸ ਦੀ ਜਾਂਚ ਜਾਰੀ ਹੈ।