ਮੰਗਲਵਾਰ ਨੂੰ ਦੇਸ਼ ਦੇ 41 ਹਵਾਈ ਅੱਡਿਆਂ ‘ਤੇ ਬੰਬ ਦੀ ਧਮਕੀ ਦੀਆਂ ਈਮੇਲ ਆਈਆਂ ਸਨ। ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਤੋਂ ਬਾਅਦ ਇਨ੍ਹਾਂ ਵਿੱਚੋਂ ਹਰੇਕ ਨੂੰ ਫ਼ਰਜ਼ੀ ਕਰਾਰ ਦਿੱਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਕਰੀਬ 12.40 ਵਜੇ ਧਮਕੀ ਭਰਿਆ ਈ-ਮੇਲ ਮਿਲਿਆ, ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੂੰ ਚੌਕਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸਾਰੇ ਹਵਾਈ ਅੱਡਿਆਂ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।ਈਮੇਲ ਭੇਜਣ ਵਾਲੇ ਨੇ ਕਿਹਾ ਕਿ ਹਵਾਈ ਅੱਡੇ ‘ਤੇ ਬੰਬ ਲਗਾਏ ਗਏ ਸਨ, ਅਤੇ ਉਹ ਕਿਸੇ ਵੀ ਸਮੇਂ ਫਟ ਸਕਦੇ ਹਨ। ਤੁਸੀਂ ਸਾਰੇ ਮਰ ਜਾਓਗੇ। ਅਧਿਕਾਰੀਆਂ ਨੇ ਕਿਹਾ ਕਿ KNR ਨਾਮਕ ਇੱਕ ਔਨਲਾਈਨ ਸਮੂਹ ਦਾ ਇਹਨਾਂ ਫ਼ਰਜ਼ੀ ਧਮਕੀ ਈਮੇਲਾਂ ਦੇ ਪਿੱਛੇ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਗਰੁੱਪ ਨੇ 1 ਮਈ ਨੂੰ ਦਿੱਲੀ-ਐਨਸੀਆਰ ਦੇ ਕਈ ਸਕੂਲਾਂ ਨੂੰ ਇਸ ਤਰ੍ਹਾਂ ਦੀਆਂ ਈਮੇਲਾਂ ਜਾਰੀ ਕੀਤੀਆਂ ਸਨ।