Home » ਕੈਨੇਡਾ ਦੀ ਸੰਸਦ ਨੇ ਭਾਈ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ’ਤੇ ਭੇਟ ਕੀਤੀ ਗਈ ਸ਼ਰਧਾਂਜਲੀ…
Home Page News India World World News

ਕੈਨੇਡਾ ਦੀ ਸੰਸਦ ਨੇ ਭਾਈ ਹਰਦੀਪ ਸਿੰਘ ਨਿੱਝਰ ਨੂੰ ਪਹਿਲੀ ਬਰਸੀ ’ਤੇ ਭੇਟ ਕੀਤੀ ਗਈ ਸ਼ਰਧਾਂਜਲੀ…

Spread the news

 18 ਜੂਨ ਨੂੰ ਕੈਨੇਡਾ ਦੀ ਪਾਰਲੀਮੈਂਟ ਵਿੱਚ ਭਾਈ ਹਰਦੀਪ ਸਿੰਘ ਨਿੱਝਰ ਨੂੰ ਇੱਕ ਮਿੰਟ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਜਦੋਂ ਕੈਨੇਡਾ ਦੀ ਸੰਸਦ ਦੇ ਹਾਊਸ ਆਫ ਕਾਮਨਜ਼ ’ਚ ਭਾਈ ਨਿੱਝਰ ਨੂੰ ਪਹਿਲੀ ਬਰਸੀ ਮੌਕੇ ਸ਼ਰਧਾਜਲੀ ਦਿੱਤੀ ਜਾ ਰਹੀ ਸੀ, ਉਸੇ ਸਮੇਂ ਖ਼ਾਲਿਸਤਾਨ ਪੱਖੀਆਂ ਨੇ ਵੈਨਕੂਵਰ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ‘ਮੌਕ ਕੋਰਟ’ ਸਥਾਪਤ ਕੀਤੀ। ਇਸ ਵਿੱਚ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ। ਯਾਦ ਰਹੇ ਕਿ 18 ਜੂਨ 2023 ਨੂੰ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ ਦੀ ਪਾਰਕਿੰਗ ਲਾਟ ਵਿੱਚ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਨਿਝਰ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਵਿੱਚ ਉਹਨਾਂ ਨੂੰ ਕਤਲ ਕਰਨ ਦੀ ਸਾਜਿਸ਼ ਪਿੱਛੇ ਇੰਡੀਅਨ ਏਜੈਂਟਾਂ ਦਾ ਹੱਥ ਹੋਣ ਦੇ ਖੁਲਾਸੇ ਕੀਤੇ ਸਨ।