ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਅੱਜ 23 ਜੂਨ ਨੂੰ ਜੋਧਪੁਰ ਦੇ ਇਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਨ ਲਈ ਕਹਿਣ ਅਤੇ ਪ੍ਰੀਖਿਆ ’ਚ ਦਾਖਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਅੰਮਿ੍ਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ। ਕੁਝ ਸਮੇਂ ਤੋਂ ਦੇਸ਼ ’ਚ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿਚ ਅੰਮਿ੍ਤਧਾਰੀ ਸਿੱਖਾਂ ਦੇ ਧਾਰਮਿਕ ਚਿੰਨ੍ਹ ਕਕਾਰ ਉਤਾਰਨ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ਉੱਤੇ ਮੁਕਾਬਲਾ ਪ੍ਰੀਖਿਆਵਾਂ ਵਿਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼ੋ੍ਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ।ਉਨ੍ਹਾਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰ ਕੇ ਪੇਪਰ ਵਿਚ ਕਾਰਗੁਜ਼ਾਰੀ ਉੱਤੇ ਅਸਰ ਪੈਂਦਾ ਹੈ। ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਵੀ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਜੁਡੀਸ਼ੀਅਲ ਪੇਪਰ ਵਿਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ।
ਪੇਪਰ ’ਚ ਕਕਾਰ ਉਤਾਰਨ ਮਾਮਲੇ ‘ਚ ਹਰਜਿੰਦਰ ਧਾਮੀ ਨੇ ਲਿਆ ਸਖ਼ਤ ਨੋਟਿਸ…
June 24, 2024
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












