Home » ਪ੍ਰਸਿੱਧ ਗੀਤਕਾਰ ਜਸਬੀਰ ਗੁਣਾਚੌਰੀਆ ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ…
Home Page News India India Entertainment India News World News

ਪ੍ਰਸਿੱਧ ਗੀਤਕਾਰ ਜਸਬੀਰ ਗੁਣਾਚੌਰੀਆ ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ ਨਾਲ ਸਨਮਾਨਿਤ…

Spread the news

ਕੈਨੇਡੀਅਨ ਪੰਜਾਬੀ ਕਲਚਰਲ ਐਸੋਸੀਏਸ਼ਨ ਵੱਲੋਂ ਮਰਹੂਮ ਗੀਤਕਾਰ ਗੁਰਦੇਵ ਸਿੰਘ ਮਾਨ ਦੀ ਬਰਸੀ ਮੌਕੇ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਉੱਘੇ ਗੀਤਕਾਰ ਜਸਬੀਰ ਗੁਣਾਚੌਰੀਆ ਨੂੰ “ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਮਾਧੋਪੁਰੀ, ਸਕੱਤਰ ਪ੍ਰਿਤਪਾਲ ਗਿੱਲ, ਰਾਏ ਅਜ਼ੀਜ ਓਲਾ ਖ਼ਾਨ, ਰਾਜਵੀਰ ਸਿੰਘ ਮਾਨ ਅਤੇ ਕਵਿੰਦਰ ਚਾਂਦ ਨੇ ਕੀਤੀ।  ਸਮਾਗਮ ਦੀ ਸ਼ੁਰੂਆਤ ਚਮਕੌਰ ਸਿੰਘ ਸੇਖੋਂ ਤੇ ਸਾਥੀਆਂ ਵੱਲੋਂ ਗਾਈਆਂ ਢਾਡੀ ਵਾਰਾਂ ਨਾਲ ਹੋਈ। ਇਸ ਮੌਕੇ ਪ੍ਰਸਿੱਧ ਸ਼ਾਇਰ ਗੁਰਭਜਨ ਗਿੱਲ ਦੀ ਪੁਸਤਕ “ਅਖੱਰ-ਅਖੱਰ” ਲੋਕ ਅਰਪਣ ਕੀਤੀ ਗਈ। ਕੁਲਦੀਪ ਗਿੱਲ ਨੇ ਇਸ ਪੁਸਤਕ ਦੀ ਜਾਣ ਪਛਾਣ ਕਰਵਾਈ। ਪ੍ਰਧਾਨਗੀ ਮੰਡਲ, ਸਭਾ ਦੇ ਮੈਂਬਰਾਂ ਅਤੇ ਮਹਿਮਾਨਾਂ ਨੇ ਗੀਤਕਾਰ ਜਸਬੀਰ ਗੁਣਾਚੌਰੀਆ ਨੂੰ ‘ਗੁਰਦੇਵ ਸਿੰਘ ਮਾਨ ਮੈਮੋਰੀਅਲ ਐਵਾਰਡ’ ਦੇਣ ਦੀ ਰਸਮ ਅਦਾ ਕੀਤੀ।