ਆਕਲੈਂਡ(ਬਲਜਿੰਦਰ ਰੰਧਾਵਾ) ਫੇਅਰਫੀਲਡ, ਹੈਮਿਲਟਨ ਵਿੱਚ ਬੀਤੇ ਕੱਲ੍ਹ ਇੱਕ ਵਾਹਨ ਦੀ ਟੱਕਰ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ mobility scooter ਸਵਾਰ ਵਿਅਕਤੀ ਦੀ ਹਸਪਤਾਲ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੂੰ ਕੱਲ੍ਹ ਦੁਪਹਿਰ 2.30 ਵਜੇ ਦੇ ਕਰੀਬ ਹਮਿਲਟਨ ਵਿੱਚ ਮਾਰਡਨ ਰੋਡ ਅਤੇ ਪੀਚਗਰੋਵ ਰੋਡ ਵਿਚਕਾਰ ਵਾਪਰੇ ਹਾਦਸੇ ਸਬੰਧੀ ਬੁਲਾਇਆ ਗਿਆ ਸੀ।
ਹਾਦਸੇ ‘ਚ ਜ਼ਖਮੀ ਹੋਏ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਐਂਬੂਲੈਂਸ ਰਾਹੀਂ ਵਾਈਕਾਟੋ ਹਸਪਤਾਲ ਲਿਜਾਇਆ ਗਿਆ ਹੈ ਅਤੇ ਹੁਣ ਉਸ ਦੀ ਹਸਪਤਾਲ ਵਿੱਚ ਮੌਤ ਹੋ ਜਾਣ ਦੀ ਪੁਲਿਸ ਵੱਲੋਂ ਪੁਸ਼ਟੀ ਕੀਤੀ ਗਈ ਹੈ।