Home » ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਅਰਜ਼ੀ ‘ਤੇ ਸੁਣਵਾਈ 31 ਜੁਲਾਈ ਤੱਕ ਮੁਲਤਵੀ…
Home Page News India India News

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਫਰਲੋ ਅਰਜ਼ੀ ‘ਤੇ ਸੁਣਵਾਈ 31 ਜੁਲਾਈ ਤੱਕ ਮੁਲਤਵੀ…

Spread the news

ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਫੌਰੀ ਰਾਹਤ ਨਹੀਂ ਮਿਲ ਸਕੀ ਹੈ। ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਜੀਐਸ ਸੰਧਾਵਾਲੀਆ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਮੁੱਖ ਪਟੀਸ਼ਨ ਸਮੇਤ ਡੇਰਾ ਮੁਖੀ ਦੀ ਫਰਲੋ ਪਟੀਸ਼ਨ ’ਤੇ ਸੁਣਵਾਈ 31 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।ਡੇਰਾ ਮੁਖੀ ਨੇ ਪਹਿਲਾਂ 14 ਜੂਨ ਨੂੰ ਛੁੱਟੀ ਵਾਲੇ ਬੈਂਚ ਅੱਗੇ ਇਹ ਅਰਜ਼ੀ ਦਾਇਰ ਕੀਤੀ ਸੀ, ਪਰ ਛੁੱਟੀ ਵਾਲੇ ਬੈਂਚ ਨੇ ਕੋਈ ਹੁਕਮ ਜਾਰੀ ਕੀਤੇ ਬਿਨਾਂ ਕਿਹਾ ਸੀ ਕਿ ਇਸ ਪਟੀਸ਼ਨ ‘ਤੇ ਸਿਰਫ਼ ਚੀਫ਼ ਜਸਟਿਸ ਦਾ ਬੈਂਚ ਹੀ ਸੁਣਵਾਈ ਕਰੇਗਾ ਕਿਉਂਕਿ ਇਹ ਮਾਮਲਾ ਉਸੇ ਬੈਂਚ ਕੋਲ ਵਿਚਾਰ ਅਧੀਨ ਹੈ। ਸ਼੍ਰੋਮਣੀ ਕਮੇਟੀ ਨੇ ਡੇਰਾ ਮੁਖੀ ਨੂੰ ਫਰਲੋ ਦੇਣ ‘ਤੇ ਇਤਰਾਜ਼ ਪ੍ਰਗਟਾਇਆ ਹੈ।