ਮਾਨਸਾ : ਪਿੰਡ ਕੋਟਲੀ ਕਲਾਂ ਵਿਖੇ ਚਰਿੱਤਰ ’ਤੇ ਸ਼ੱਕ ਕਰਨ ਵਾਲੇ ਇੱਕ ਵਿਅਕਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਇਹ ਘਟਨਾ ਨੂੰ ਅੰਜਾਮ ਦੇਣ ਬਾਅਦ ਉਹ ਫ਼ਰਾਰ ਹੋ ਗਿਆ। ਥਾਣਾ ਸਦਰ ਮਾਨਸਾ ਪੁਲਿਸ ਨੇ ਉਕਤ ਵਿਅਕਤੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ। ਮਿ੍ਤਕ ਔਰਤ ਦੋ ਬੱਚਿਆਂ ਦੀ ਮਾਂ ਸੀ, ਉਸ ਦਾ ਪਤੀ ਬਿੱਕਰ ਸਿੰਘ ਕਿਸੇ ਕੋਲ ਸੀਰੀ ਦਾ ਕੰਮ ਕਰਦਾ ਸੀ। ਵੇਰਵੇ ਅਨੁਸਾਰ ਪਿੰਡ ਕੋਟਲੀ ਕਲਾਂ ਦੀ ਵੀਰਪਾਲ ਕੌਰ (36) ਦਾ ਆਪਣੇ ਪਤੀ ਬਿੱਕਰ ਸਿੰਘ ਨਾਲ ਕਿਸੇ ਗੱਲੋਂ ਤਕਰਾਰ ਰਹਿੰਦਾ ਸੀ।ਮੰਗਲਵਾਰ ਸਵੇਰ ਦੋਨਾਂ ‘ਚ ਝਗੜਾ ਇੰਨਾ ਵੱਧ ਗਿਆ ਕਿ ਬਿੱਕਰ ਸਿੰਘ ਨੇ ਪਤਨੀ ਦੇ ਸਿਰ ’ਤੇ ਕਹੀ ਮਾਰ ਕੇ ਕਤਲ ਕਰ ਦਿੱਤਾ। ਥਾਣਾ ਮੁਖੀ ਗੁਰਪਾਲ ਸਿੰਘ ਨੇ ਦੱਸਿਆ ਕਿ ਬਿੱਕਰ ਸਿੰਘ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਇਸ ਕਰਕੇ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਮਾਮਲੇ ’ਚ ਕਥਿੱਤ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਸਿਰ ’ਚ ਕਹੀ ਮਾਰ ਕੇ ਪਤਨੀ ਦਾ ਕਤਲ, ਘਟਨਾ ਤੋਂ ਬਾਅਦ ਪਤੀ ਫ਼ਰਾਰ…
July 3, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,273
- India5,341
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,251
- NewZealand3,578
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,474
- World News2,049
- World Sports213












