ਆਕਲੈਂਡ(ਬਲਜਿੰਦਰ ਰੰਧਾਵਾ)ਗੁਆਢੀ ਦੇਸ਼ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਵਾਪਰੇ ਇੱਕ ਹਾਦਸੇ ਦੌਰਾਨ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਨੌਜਵਾਨ ਅਰਵਿੰਦਰ ਸਿੰਘ ਦੀ ਮੌਤ ਹੋ ਜਾਣ ਦਾ ਮੰਦਭਾਗੀ ਖ਼ਬਰ ਹੈ।ਮ੍ਰਿਤਕ ਅਰਵਿੰਦਰ ਸਿੰਘ (31) ਦੇ ਪਿਤਾ ਨਿਰਮਲ ਸਿੰਘ ਅਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਰਵਿੰਦਰ ਦਾ 2015 ਵਿੱਚ ਵਿਆਹ ਹੋਇਆ ਸੀ ਅਤੇ 2016 ਵਿੱਚ ਉਹ ਆਪਣੀ ਪਤਨੀ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਚਲਾ ਗਿਆ ਸੀ। ਇਸ ਤੋਂ ਬਾਅਦ 7 ਸਾਲ ਬਾਅਦ ਉਹ 20 ਫਰਵਰੀ 2024 ਨੂੰ ਆਪਣੇ ਘਰ ਪਰਤਿਆ ਅਤੇ 28 ਅਪ੍ਰੈਲ 2024 ਨੂੰ ਪਰਿਵਾਰ ਸਮੇਤ ਮੈਲਬੌਰਨ ਵਾਪਸ ਚਲਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਕਿ ਅਮਰਿੰਦਰ ਸਿੰਘ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਤਰਪਾਲ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਹੇਠਾਂ ਡਿੱਗ ਗਿਆ ਅਤੇ ਉਸ ਦਾ ਸਿਰ ਜ਼ਮੀਨ ‘ਤੇ ਜਾ ਵੱਜਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਅਰਵਿੰਦਰ ਸਿੰਘ ਉਸ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਆਪਣੇ ਪਿੱਛੇ ਦੋ ਧੀਆਂ 6 ਸਾਲ ਤੇ 6 ਮਹੀਨੇ ਦੀਆਂ ਅਤੇ ਪਤਨੀ ਛੱਡ ਗਿਆ ਹੈ।
ਆਸਟ੍ਰੇਲੀਆ ‘ਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ…
July 7, 2024
1 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News8,615
- India5,050
- India Entertainment129
- India News3,246
- India Sports227
- KHABAR TE NAZAR3
- LIFE66
- Movies48
- Music84
- New Zealand Local News2,903
- NewZealand3,222
- Punjabi Articules7
- Religion1,101
- Sports216
- Sports214
- Technology32
- Travel55
- Uncategorized56
- World2,313
- World News1,934
- World Sports206












