ਆਕਲੈਂਡ(ਬਲਜਿੰਦਰ ਰੰਧਾਵਾ) ਮਾਰਲਬਰੋ ਵਿੱਚ ਅੱਜ ਸਵੇਰੇ ਸਟੇਟ ਹਾਈਵੇਅ 1 ਉੱਤੇ ਦੋ ਟਰੱਕਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ।ਪੁਲਿਸ ਨੂੰ ਸਵੇਰੇ 10 ਵਜੇ ਦੇ ਕਰੀਬ, ਬੁਸ਼ ਅਤੇ ਪਾਰਾ ਸੜਕਾਂ ਦੇ ਵਿਚਕਾਰ, ਟੌਮਾਰੀਨਾ ਵਿਖੇ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ।
ਪੁਲਿਸ ਦੇ ਬੁਲਾਰੇ ਨੇ ਦੱਸਿਆ, “ਇੱਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ।” ਪੁਲਿਸ ਨੇ ਕਿਹਾ ਕਿ ਹਾਈਵੇਅ ਨੂੰ ਕੁਝ ਸਮੇਂ ਲਈ ਬੰਦ ਕੀਤੇ ਜਾਣ ਦੀ ਉਮੀਦ ਹੈ।ਹਾਦਸੇ ਸਬੰਧੀ ਜਾਂਚ ਜਾਰੀ ਹੈ।
ਦੋ ਟਰੱਕਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਹੋਇਆ ਗੰਭੀਰ ਜ਼ਖਮੀ…
