ਭਾਰਤੀ ਟੀਮ ਜੁਲਾਈ ਦੇ ਆਖਰੀ ਹਫਤੇ ਸ਼੍ਰੀਲੰਕਾ ਦਾ ਦੌਰਾ ਕਰੇਗੀ। ਇਸ ਦੌਰਾਨ ਦੋਵਾਂ ਟੀਮਾਂ ਵਿਚਾਲੇ 3 ਟੀ-20 ਅੰਤਰਰਾਸ਼ਟਰੀ ਮੈਚਾਂ ਦੀ ਲੜੀ ਅਤੇ ਓਨੇ ਹੀ ਵਨਡੇ ਮੈਚ ਖੇਡੇ ਜਾਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਦੌਰੇ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਟੀ-20 ਸੀਰੀਜ਼ 26 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ ਆਖਰੀ ਮੈਚ 29 ਜੁਲਾਈ ਨੂੰ ਖੇਡਿਆ ਜਾਵੇਗਾ। ਇਸ ਤੋਂ ਬਾਅਦ ਵਨਡੇ ਸੀਰੀਜ਼ 1 ਅਗਸਤ ਤੋਂ ਸ਼ੁਰੂ ਹੋਵੇਗੀ ਅਤੇ 7 ਅਗਸਤ ਤੱਕ ਚੱਲੇਗੀ।
ਵਨਡੇ ਸੀਰੀਜ਼ ਆਰ ਪ੍ਰੇਮਦਾਸਾ ਸਟੇਡੀਅਮ ‘ਚ ਹੋਵੇਗੀ
ਟੀ-20 ਸੀਰੀਜ਼ ਦਾ ਪਹਿਲਾ ਮੈਚ 26 ਜੁਲਾਈ, ਦੂਜਾ ਮੈਚ 27 ਜੁਲਾਈ ਅਤੇ ਆਖਰੀ ਮੈਚ 29 ਜੁਲਾਈ ਨੂੰ ਖੇਡਿਆ ਜਾਵੇਗਾ। ਸਾਰੇ ਮੈਚ ਪੱਲੇਕੇਲੇ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਹੋਣਗੇ। ਇਸ ਤੋਂ ਬਾਅਦ ਵਨਡੇ ਸੀਰੀਜ਼ 1 ਅਗਸਤ ਤੋਂ ਸ਼ੁਰੂ ਹੋਵੇਗੀ। ਪਹਿਲਾ ਵਨਡੇ ਮੈਚ 1 ਅਗਸਤ, ਦੂਜਾ 4 ਅਗਸਤ ਅਤੇ ਆਖਰੀ 7 ਅਗਸਤ ਨੂੰ ਖੇਡਿਆ ਜਾਵੇਗਾ। ਵਨਡੇ ਸੀਰੀਜ਼ ਦੇ ਸਾਰੇ ਮੈਚ ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਖੇਡੇ ਜਾਣਗੇ। ਦੋਵੇਂ ਸੀਰੀਜ਼ ਲਈ ਭਾਰਤੀ ਟੀਮ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।