ਐੱਨਆਰਆਈ ਬੱਚਿਆਂ ਨੂੰ ਮਿਲਣ ਲਈ ਆਸਟ੍ਰੇਲੀਆ ਗਏ ਦਵਾਈਆਂ ਦੇ ਕਾਰੋਬਾਰੀ ਦੇ ਘਰ ‘ਚੋਂ ਸਾਢੇ ਤਿੰਨ ਲੱਖ ਰੁਪਏ ਦੀ ਨਕਦੀ ਅਤੇ 10 ਤੋਲੇ ਸੋਨੇ ਦੇ ਗਹਿਣੇ ਚੋਰੀ ਹੋ ਗਏ l ਇਸ ਮਾਮਲੇ ਵਿੱਚ ਥਾਣਾ ਸਰਾਬਾ ਨਗਰ ਦੀ ਪੁਲਿਸ ਨੇ ਬੀਆਰਐਸ ਨਗਰ ਦੇ ਵਾਸੀ ਚਰਨਜੀਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦਵਾਈਆਂ ਦੇ ਕਾਰੋਬਾਰੀ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਕੋਚਰ ਮਾਰਕੀਟ ਇਲਾਕੇ ਵਿੱਚ ਕਾਰੋਬਾਰ ਕਰਦੇ ਹਨ l ਚਰਨਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਦੇ ਬੱਚੇ ਆਸਟ੍ਰੇਲੀਆ ਵਿੱਚ ਐਨਆਰਆਈ ਹਨ lਜੂਨ ਦੇ ਆਖਿਰ ਵਿੱਚ ਉਹ ਆਪਣੀ ਪਤਨੀ ਸਮੇਤ ਬੱਚਿਆਂ ਨੂੰ ਮਿਲਣ ਲਈ ਆਸਟ੍ਰੇਲੀਆ ਗਏ ਸਨ l ਚਰਨਜੀਤ ਸਿੰਘ ਹੁਣ ਜਦ ਆਸਟ੍ਰੇਲੀਆ ਤੋਂ ਵਾਪਸ ਪਰਤੇ ਤਾਂ ਉਹਨਾਂ ਨੇ ਦੇਖਿਆ ਕਿ ਘਰ ਦੇ ਮੇਨ ਗੇਟ ਦੇ ਤਾਲੇ ਟੁੱਟੇ ਹੋਏ ਹਨ l ਘਰ ਅੰਦਰ ਦਾਖਲ ਹੋ ਕੇ ਜਦ ਜਾਂਚ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਘਰ ਚੋਂ ਸਾਢੇ ਤਿੰਨ ਲੱਖ ਰੁਪਏ ਕੈਸ਼ ਅਤੇ 10 ਤੋਲੇ ਸੋਨੇ ਦੇ ਗਹਿਣੇ ਗਾਇਬ ਹਨ lਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਕੇਸ ਦੀ ਪੜਤਾਲ ਸ਼ੁਰੂ ਕੀਤੀ l ਜਾਂਚ ਅਧਿਕਾਰੀ ਏਐਸਆਈ ਜਗਜੀਤ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਦੇ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ 20 ਦਿਨ ਪਹਿਲੋਂ ਬੰਦ ਹੋ ਚੁੱਕੇ ਸਨ l
ਪੁਲਿਸ ਨੇ ਚਰਨਜੀਤ ਸਿੰਘ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਬਦਮਾਸ਼ਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਜਲਦੀ ਹੀ ਮਾਮਲਾ ਹੱਲ ਕਰ ਲਿਆ ਜਾਵੇਗਾ l