Home » ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ…
Home Page News India India News

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ…

Spread the news

ਸੁਪਰੀਮ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇਕ ਪਟੀਸ਼ਨ ਮੰਗਲਵਾਰ ਨੂੰ ਖ਼ਾਰਜ ਕਰ ਦਿੱਤੀ। ਬਿਸ਼ਨੋਈ ਨੇ ਜੇਲ੍ਹ ’ਚ ਰਹਿੰਦੇ ਹੋਏ ਟੀਵੀ ਚੈਨਲ ਨੂੰ ਇੰਟਰਵਿਊ ਦੇਣ ਦੇ ਮਾਮਲੇ ’ਚ ਐੱਸਆਈਟੀ ਗਠਿਤ ਕਰਨ ਤੇ ਉਸ ਖ਼ਿਲਾਫ਼ ਐੱਫਆਈਆਰਜ਼ ਦਰਜ ਕਰਨ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਸੀ। ਜਸਟਿਸ ਬੇਲਾ ਐੱਮ ਤ੍ਰਿਵੇਦੀ ਤੇ ਜਸਟਿਸ ਐੱਸਸੀ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਆਦੇਸ਼ ’ਚ ਦਖ਼ਲ ਨਹੀਂ ਦੇਣਾ ਚਾਹੁੰਦੇ। ਬੈਂਚ ਨੇ ਕਿਹਾ ਕਿ ਜਾਂਚ ਹੋਣੀ ਚਾਹੀਦੀ ਹੈ।ਇਹ ਜਾਂਚ ਦਾ ਵਿਸ਼ਾ ਹੈ। ਤੁਹਾਡੇ ਖ਼ਿਲਾਫ਼ 73 ਮਾਮਲੇ ਦਰਜ ਹਨ। ਜੇਲ੍ਹ ’ਚ ਬੰਦ ਬਿਸ਼ਨੋਈ ਵੱਲੋਂ ਕੋਰਟ ’ਚ ਪੇਸ਼ ਹੋਏ ਵਕੀਲ ਨੇ ਕਿਹਾ ਕਿ ਆਦੇਸ਼ ਪਾਸ ਕੀਤੇ ਜਾਣ ਤੋਂ ਪਹਿਲਾਂ ਉਨ੍ਹਾਂ ਦੀਆਂ ਦਲੀਲਾਂ ਨਹੀਂ ਸੁਣੀਆਂ ਗਈਆਂ। ਸੁਪਰੀਮ ਕੋਰਟ ਨੇ ਬਿਸ਼ਨੋਈ ਨੂੰ ਹਾਈ ਕੋਰਟ ਜਾਣ ਦਾ ਨਿਰਦੇਸ਼ ਦਿੱਤਾ।ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ’ਚ ਹਾਈ ਕੋਰਟ ਨੇ ਬਿਸ਼ਨੋਈ ਦੀ ਇੰਟਰਵਿਊ ਦੇ ਸਬੰਧ ’ਚ ਐੱਫਆਈਆਰ ਦਰਜ ਕਰਨ ਤੇ ਆਈਪੀਐੱਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਇਕ ਐੱਸਆਈਟੀ ਤੋਂ ਜਾਂਚ ਕਰਾਉਣ ਦਾ ਆਦੇਸ਼ ਦਿੱਤਾ ਸੀ। ਹਾਈ ਕੋਰਟ ਨੇ ਜੇਲ੍ਹ ਕੰਪਲੈਕਸ ’ਚ ਕੈਂਦੀਆਂ ਵਲੋਂ ਮੋਬਾਈਲ ਫੋਨ ਦੀ ਵਰਤੋਂ ਨਾਲ ਸਬੰਧਤ ਮਾਮਲੇ ’ਤੇ ਖ਼ੁਦ ਨੋਟਿਸ ਲੈ ਕੇ ਸੁਣਵਾਈ ਕਰਦੇ ਹੋਏ ਇਹ ਆਦੇਸ਼ ਪਾਸ ਕੀਤਾ ਸੀ।