Home » ਨੌਰਥਲੈਂਡ ‘ਚ ਵਾਹਨ ਦੀ ਟੱਕਰ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ.ਤ,ਪੁਲਿਸ ਵੱਲੋਂ ਜਾਂਚ ਜਾਰੀ…
Home Page News • New Zealand Local News • NewZealand

ਨੌਰਥਲੈਂਡ ‘ਚ ਵਾਹਨ ਦੀ ਟੱਕਰ ਲੱਗਣ ਕਾਰਨ ਇੱਕ ਵਿਅਕਤੀ ਦੀ ਹੋਈ ਮੌ.ਤ,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਅੱਜ ਸਵੇਰੇ ਨੌਰਥਲੈਂਡ ਵਿੱਚ ਇੱਕ ਵਾਹਨ ਦੁਆਰਾ ਟੱਕਰ ਲੱਗਣ ਨਾਲ ਹੋਈ ਵਿਅਕਤੀ ਦੀ ਮੌਤ ਦੇ ਮਾਮਲੇ ਸਬੰਧੀ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਐਮਰਜੈਂਸੀ ਸੇਵਾਵਾਂ ਨੇ ਸਵੇਰੇ 9 ਵਜੇ ਦੇ ਕਰੀਬ ਵਾਈਮਾਮਾਕੂ ਵਿੱਚ ਸਟੇਟ ਹਾਈਵੇਅ 12 ‘ਤੇ ਹਾਦਸੇ ਸਬੰਧੀ ਸੂਚਨਾ ਮਿਲੀ ਸੀ।
ਪੁਲਿਸ ਨੇ ਕਿਹਾ ਜ਼ਖਮੀ ਹੋਏ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਪਤਾ ਚੱਲਦਾ ਹੈ ਕਿ ਵਿਅਕਤੀ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਹੈ।