ਮੋਗਾ-ਲੁਧਿਆਣਾ ਹਾਈਵੇਅ ‘ਤੇ ਪਿੰਡ ਨੱਥੂਵਾਲਾ ਗਰਬੀ ਨੇੜੇ ਰਾਤ ਸਮੇਂ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਗੰਨਮੈਨ ਵਜੋਂ ਤਾਇਨਾਤ ਕਾਂਸਟੇਬਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ ਉਸਦੀ ਮੌਤ ਹੋ ਗਈ। ਵਾਰਦਾਤ ਸਮੇਂ ਕਾਂਸਟੇਬਲ ਕੋਲ ਇਕ ਸਰਕਾਰੀ ਪਿਸਤੌਲ ਵੀ ਸੀ, ਜਿਸ ਨੂੰ ਪੁਲਿਸ ਨੇ ਸਵੇਰੇ ਬਰਾਮਦ ਕਰ ਲਿਆ।ਥਾਣਾ ਮਹਿਣਾ ਵਿਚ ਤਾਇਨਾਤ ਏਐੱਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ 27 ਸਾਲਾ ਹਰਮਨਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਜਗਰਾਉਂ ਵਾਸੀ ਕੋਠੀ ਜੀਵਾਂ ਬੀਤੇ ਦਿਨੀਂ ਪਿੰਡ ਰਾਮੂ ਵਾਲਾ ਨਵਾਂ ਵਿਖੇ ਰਹਿੰਦੀ ਆਪਣੀ ਭੈਣ ਨੂੰ ਮਿਲਣ ਆਇਆ ਸੀ। ਉਹ ਲੁਧਿਆਣਾ ਵਿਚ ਰੇਲਵੇ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਬਿੱਟੂ ਦੇ ਗੰਨਮੈਨ ਵਜੋਂ ਤਾਇਨਾਤ ਸੀ। ਉਹ ਦੇਰ ਸ਼ਾਮ ਸਕੂਟਰ ‘ਤੇ ਡਿਊਟੀ ਲਈ ਲੁਧਿਆਣਾ ਜਾ ਰਿਹਾ ਸੀ ਕਿ ਰਸਤੇ ‘ਚ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਰਾਹਗੀਰਾਂ ਵੱਲੋਂ ਸੂਚਿਤ ਕਰਨ ’ਤੇ ਉਸ ਕੋਲ ਇਕ ਸਰਕਾਰੀ ਪਿਸਤੌਲ ਵੀ ਸੀ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਪਰਿਵਾਰ ਵਾਲਿਆਂ ਨੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।