Home » ਸੁਖਬੀਰ ਬਾਦਲ ਦੇ ਮਾਫ਼ੀਨਾਮੇ ‘ਤੇ ਇਸ ਦਿਨ ਆਵੇਗਾ ਫ਼ੈਸਲਾ…
Home Page News • India • India News

ਸੁਖਬੀਰ ਬਾਦਲ ਦੇ ਮਾਫ਼ੀਨਾਮੇ ‘ਤੇ ਇਸ ਦਿਨ ਆਵੇਗਾ ਫ਼ੈਸਲਾ…

Spread the news


ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਰਾਹੀਂ ਦੱਸਿਆ ਕਿ 30 ਅਗਸਤ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਮੁਕੱਰਰ ਹੋਈ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮਾਫ਼ੀਨਾਮੇ ਅਤੇ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।