Home » ਕੈਨੇਡਾ ’ਚ ਸੜਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ…
Home Page News India World World News

ਕੈਨੇਡਾ ’ਚ ਸੜਕ ਹਾਦਸੇ ’ਚ ਤਰਨਤਾਰਨ ਦੇ ਨੌਜਵਾਨ ਦੀ ਮੌਤ…

Spread the news


ਕੈਨੇਡਾ ਦੀ ਧਰਤੀ ’ਤੇ ਰੋਜ਼ੀ-ਰੋਟੀ ਖਾਤਰ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਮਿ੍ਤਕ ਨੌਜਵਾਨ ਤੇਜਬੀਰ ਸਿੰਘ ਪੁੱਤਰ ਦਵਿੰਦਰ ਸਿੰਘ ਜ਼ਿਲ੍ਹੇ ਦੇ ਪਿੰਡ ਮਨਿਹਾਲਾ ਜੈ ਸਿੰਘ ਦਾ ਰਹਿਣ ਵਾਲਾ ਸੀ।ਉਹ ਦੋ ਸਾਲ ਪਹਿਲਾਂ ਪਤਨੀ ਜਗਰੂਪ ਕੌਰ ਕੋਲ ਕੈਨੇਡਾ ਗਿਆ ਸੀ। ਉਹ ਕੈਨੇਡਾ ’ਚ ਡਰਾਇਵਰੀ ਕਰਦਾ ਸੀ ਤੇ ਟਰਾਲਾ ਲੈ ਕੇ ਅਮਰੀਕਾ ਜਾਂਦਿਆਂ ਰਸਤੇ ਵਿਚ ਕਿਸੇ ਗੱਡੀ ਦੀ ਟੱਕਰ ਵੱਜਣ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਐਤਵਾਰ ਰਾਤ ਉਸ ਨੇ ਦਮ ਤੋੜ ਦਿੱਤਾ।ਪੀੜਤ ਪਰਿਵਾਰ ਨੇ ਸਮਾਜਸੇਵੀ ਸੰਸਥਾਵਾਂ ਨੂੰ ਤੇਜਬੀਰ ਸਿੰਘ ਦੀ ਦੇਹ ਪੰਜਾਬ ਲਿਆਉਣ ਲਈ ਮਦਦ ਦੀ ਗੁਹਾਰ ਲਗਾਈ ਹੈ। ਪੀੜਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅਧਰੰਗ ਰੋਗ ਤੋਂ ਪੀੜਤ ਹੈ। ਉਨ੍ਹਾਂ ਨੇ ਆਪਣੇ ਇਕਲੌਤੇ ਪੁੱਤਰ ਨੂੰ ਜ਼ਮੀਨ ਗਹਿਣੇ ਕਰਕੇ ਤੇ ਕੁਝ ਜ਼ਮੀਨ ਵੇਚ ਕੇ ਵਿਦੇਸ਼ ਭੇਜਿਆ ਸੀ।