Home » Maraetai ਬੀਚ ‘ਤੇ ਵਾਪਰੇ ਹਾਦਸੇ ਵਿੱਚ ਦੋ ਵਿਅਕਤੀ ਜ਼ਖਮੀ…
Home Page News New Zealand Local News NewZealand

Maraetai ਬੀਚ ‘ਤੇ ਵਾਪਰੇ ਹਾਦਸੇ ਵਿੱਚ ਦੋ ਵਿਅਕਤੀ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ) ਆਕਲੈਂਡ ਵਿੱਚ ਅੱਜ ਦੁਪਹਿਰ ਵਾਪਰੇ ਇੱਕ ਜੈੱਟਸਕੀ ਹਾਦਸੇ ਤੋਂ ਬਾਅਦ ਦੋ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਦੁਪਹਿਰ 1.20 ਵਜੇ Maraetai ਬੀਚ ‘ਤੇ ਵਾਪਰੀ। ਸੇਂਟ ਜੌਹਨ ਐਂਬੂਲੈਂਸ ਨੇ ਦੱਸਿਆ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਜਦੋ ਕਿ ਦੂਜਾ ਵਿਅਕਤੀ ਮਾਮੂਲੀ ਰੂਪ ਵਿੱਚ ਜ਼ਖਮੀ ਹੋਇਆ ਹੈ।ਸੇਂਟ ਜੌਹਨ ਐਂਬੂਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਕ ਐਂਬੂਲੈਂਸ, ਇਕ ਰੈਪਿਡ ਰਿਸਪਾਂਸ ਵਾਹਨ ਅਤੇ ਇਕ ਫਸਟ ਰਿਸਪਾਂਸ ਯੂਨਿਟ ਨੂੰ ਘਟਨਾ ਸਥਾਨ ‘ਤੇ ਭੇਜਿਆ ਗਿਆ ਸੀ।