Home » ਸਾਊਦੀ ਅਰਬ ‘ਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌ,ਤ…
India News World World News

ਸਾਊਦੀ ਅਰਬ ‘ਚ ਟਰਾਲਾ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਮੌ,ਤ…

Spread the news

ਆਪਣੇ ਪਰਿਵਾਰ ਦੇ ਚੰਗੇਰੇ ਭਵਿੱਖ ਦੀ ਆਸ ਲੈ ਕੇ ਵਿਦੇਸ਼ ਮਿਹਨਤ ਮਜ਼ਦੂਰੀ ਕਰਨ ਗਏ ਪਿੰਡ ਚੈਨੇਵਾਲ ਦੇ ਨੌਜਵਾਨ ਦੀ ਸਾਊਦੀ ਅਰਬ ‘ਚ ਟਰਾਲਾ ਪਲਟਣ ਨਾਲ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸੱਤ ਸਾਲ ਪਹਿਲਾਂ ਸਾਊਦੀ ਅਰਬ ਗਿਆ ਸੀ ਅਤੇ ਉਥੇ ਉਹ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਮਸੀਹ ਵਾਸੀ ਚੈਨੇਵਾਲ ਨੇ ਦੱਸਿਆ ਕਿ ਉਸ ਦਾ ਭਤੀਜਾ ਮੇਜਰ ਮਸੀਹ ਪੁੱਤਰ ਦਾਨੀ ਮਸੀਹ ਕਰੀਬ ਸੱਤ ਸਾਲ ਪਹਿਲਾਂ ਸਾਊਦੀ ਅਰਬ ਗਿਆ ਅਤੇ ਉਥੇ ਉਹ ਟਰਾਲਾ ਡਰਾਈਵਰ ਵੱਜੋਂ ਕੰਮ ਕਰ ਰਿਹਾ ਸੀ। ਉਸਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਨੂੰ ਉਸਨੇ ਆਪਣੇ ਪਰਿਵਾਰ ਨਾਲ ਫੋਨ ਰਾਹੀਂ ਗੱਲਬਾਤ ਕੀਤੀ ਅਤੇ ਉਹ ਬਹੁਤ ਖੁਸ਼ ਸੀ। ਉਸ ਨੇ ਦੱਸਿਆ ਕਿ ਦੇਰ ਸ਼ਾਮ ਨਜ਼ਦੀਕੀ ਪਿੰਡ ਰਾਏ ਚੱਕ ਦਾ ਨੌਜਵਾਨ, ਜੋ ਸਊਦੀ ਅਰਬ ਵਿਖੇ ਹੀ ਕੰਮ ਕਰ ਰਿਹਾ ਹੈ ਅਤੇ ਕੁਝ ਸਮਾਂ ਪਹਿਲਾਂ ਉਹ ਪਿੰਡ ਆਇਆ ਹੋਇਆ ਸੀ, ਉਸਨੇ ਆਣ ਕੇ ਦੱਸਿਆ ਕਿ ਮੇਜਰ ਮਸੀਹ ਦੇ ਟਰਾਲੇ ਨੂੰ ਹਾਦਸਾ ਵਾਪਰ ਗਿਆ ਹੈ ਤੇ ਟਰਾਲਾ ਪਲਟਣ ਦੇ ਨਾਲ ਮੇਜਰ ਮਸੀਹ ਦੀ ਮੌਤ ਹੋ ਗਈ ਹੈ।ਅਵਤਾਰ ਮਸੀਹ ਨੇ ਦੱਸਿਆ ਕਿ ਭਤੀਜੇ ਮੇਜਰ ਦੀ ਮੌਤ ਦੀ ਖਬਰ ਸੁਣ ਕੇ ਉਹਨਾਂ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਡਿੱਗ ਪਿਆ। ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਵੀਨਾ, ਇੱਕ ਸੱਤ ਸਾਲਾ ਬੇਟੀ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।