Home » ਕੈਨੇਡਾ ‘ਚ ਵਾਪਰੇ ਭਿ ਆ ਨ ਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌ,ਤ…
Home Page News • India • India News • World • World News

ਕੈਨੇਡਾ ‘ਚ ਵਾਪਰੇ ਭਿ ਆ ਨ ਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌ,ਤ…

Spread the news

ਉਨਟਾਰੀਓ ਦੇ ਪੈਰੀ ਸਾਊਂਡ ਖੇਤਰ ਵਿਚ ਹਾਈਵੇਅ 400 ’ਤੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਮੁਸਕਾਨ ਬੱਤਰਾ ਦੀ ਮੌਤ ਹੋ ਗਈ ਹੈ। ਮੁਸਕਾਨ, ਜੋ ਕਿ ਸਟੱਡੀ ਵੀਜ਼ਾ ‘ਤੇ ਕੈਨੇਡਾ ਆਈ ਸੀ, ਆਪਣੇ ਦੋਸਤਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣ ਲਈ ਬਰੈਂਪਟਨ ਆ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ।ਉਨਟਾਰੀਓ ਪ੍ਰੋਵਿਨਸ਼ੀਅਲ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਹਾਦਸੇ ਵਿੱਚ ਇੱਕ ਹੋਰ ਜਣਾ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਮੁਸਕਾਨ ਦੀ ਕਾਰ ਬੇਕਾਬੂ ਹੋ ਕੇ ਪਲਟ ਗਈ ਸੀ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।