ਕੈਨੇਡਾ ਦੇ ਸੂਬੇ ਓਂਟਾਰਿਓ ਦੇ ਸ਼ਹਿਰ ਕਿਚਨਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਸਮਾਣਾ (ਪਟਿਆਲਾ) ਦੇ ਨੌਜਵਾਨ ਕੰਵਰਪਾਲ ਸਿੰਘ (20) ਦੀ ਮੌਤ ਹੋ ਗਈ ਹੈ। ਨੌਜਵਾਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ।ਉਸ ਦੀ ਮੌਤ ਦੀ ਖ਼ਬਰ ਸੁਣਦੇ ਹੀ ਕਾਹਨਗੜ੍ਹ ਸੜਕ ਸਮਾਣਾ ’ਤੇ ਸਥਿਤ ਫਾਰਮ ਹਾਊਸ ਵਿਚ ਰਹਿਣ ਵਾਲੇ ਉਸ ਦੇ ਪਿਤਾ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਰਾਇਵਰ ਗੁਰਜੀਤ ਸਿੰਘ ਅਤੇ ਅਧਿਆਪਕ ਮਾਂ ਜਸਬੀਰ ਕੌਰ ਸਣੇ ਪਰਿਵਾਰ ਦੇ ਮੈਂਬਰਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਮ੍ਰਿਤਕ ਨੌਜਵਾਨ ਕੰਵਰਪਾਲ ਸਿੰਘ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਕੰਵਰਪਾਲ ਸਿੰਘ 25 ਅਗਸਤ 2022 ਨੂੰ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਪੂਰੇ ਦੋ ਸਾਲ ਬਾਅਦ 25 ਅਗਸਤ ਦੀ ਰਾਤ ਨੂੰ ਉਸ ਦੀ ਮੌਤ ਦੀ ਮਨਹੂਸ ਖ਼ਬਰ ਮਿਲੀ ਹੈ।ਉਸ ਨੇ ਦੱਸਿਆ ਕਿ ਉਸ ਦਾ ਕੋਰਸ ਪੂਰਾ ਹੋ ਚੁੱਕਾ ਸੀ। ਉਸ ਨੂੰ ਕੰਮ ਦਾ ਪਰਮਿਟ ਮਿਲਿਆ ਹੋਇਆ ਸੀ। ਉਹ ਗੱਡੀਆਂ ਦਾ ਸੁਲਝਿਆ ਮਕੈਨਿਕ ਸੀ। ਉਹ ਬੀਤੇ 20 ਅਗਸਤ ਨੂੰ ਰੋਜ਼ਾਨਾ ਦੀ ਤਰ੍ਹਾਂ ਆਪਣੀ ਗੱਡੀ ’ਤੇ ਕੰਮ ਲਈ ਘਰੋਂ ਨਿਕਲਿਆ ਸੀ। ਕੁਝ ਦੂਰੀ ’ਤੇ ਤੇਜ਼ ਰਫ਼ਤਾਰ ਟਰਾਲੇ ਨੇ ਉਸ ਦੀ ਗੱਡੀ ਵਿਚ ਟੱਕਰ ਮਾਰ ਦਿੱਤੀ।ਇਸ ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਸਾਰੇ ਆਪ੍ਰੇਸ਼ਨ ਕਾਮਯਾਬ ਹੋਣ ਮਗਰੋਂ ਉਸ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਸੀ ਪਰ ਬੀਤੇ ਦਿਨ ਅਚਾਨਕ ਉਸ ਦੀ ਮੌਤ ਹੋ ਗਈ ਹੈ। ਪਰਿਵਾਰ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇੱਕ ਹੋਰ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਵਿੱਚ ਹੋਈ ਮੌ.ਤ…
August 27, 2024
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












