Home » ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ- ਐਡਵੋਕੇਟ ਧਾਮੀ…
Home Page News India India News Religion

ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ- ਐਡਵੋਕੇਟ ਧਾਮੀ…

Spread the news

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਈ-ਮੇਲ ਰਾਹੀਂ ਇਸ ਸਬੰਧੀ ਭੇਜੀ ਗਈ ਜਾਣਕਾਰੀ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸੰਜੀਦਗੀ ਨਾਲ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੋਣ ਕਰਕੇ ਬੇਹੱਦ ਸੰਜੀਦਾ ਹੈ। ਭਾਰਤ ਸਰਕਾਰ ਨੇ ਜਿੱਥੇ ਇਸ ’ਤੇ ਆਪਣੀ ਜਿੰਮੇਵਾਰੀ ਨਾਲ ਨਿਭਾਈ ਹੈ, ਉੱਥੇ ਹੀ ਹੁਣ ਇਸ ਉੱਤੇ ਅਗਲੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਪਾਵਨ ਸਰੂਪ ਭਾਰਤ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਦੋਹਾ ਕਤਰ ਅੰਦਰ ਪੁਲਿਸ ਪਾ