Home » ਬੰਗਾਲ ਭਾਜਪਾ ਦੇ ਨੇਤਾਵਾਂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਸੂਬੇ ਦੇ ਹਾਲਾਤ ਦੀ ਦਿੱਤੀ ਜਾਣਕਾਰੀ…
Home Page News India India News

ਬੰਗਾਲ ਭਾਜਪਾ ਦੇ ਨੇਤਾਵਾਂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਸੂਬੇ ਦੇ ਹਾਲਾਤ ਦੀ ਦਿੱਤੀ ਜਾਣਕਾਰੀ…

Spread the news

 ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੱਛਮੀ ਬੰਗਾਲ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਵੀਰਵਾਰ ਨੂੰ ਰਾਜਪਾਲ ਸੀ. ਵੀ. ਆਨੰਦ ਬੋਸ ਨਾਲ ਮੁਲਾਕਾਤ ਕੀਤੀ ਅਤੇ 9 ਅਗਸਤ ਨੂੰ ਇਥੇ ਆਰ. ਜੀ. ਕਰ ਹਸਪਤਾਲ ਵਿਚ ਟ੍ਰੇਨੀ ਡਾਕਟਰ ਨਾਲ ਕਥਿਤ ਜਬਰ-ਜ਼ਨਾਹ ਅਤੇ ਕਤਲ ਦੀ ਘਟਨਾ ਤੋਂ ਬਾਅਦ ਸੂਬੇ ਦੇ ਹਾਲਾਤ ’ਤੇ ਚਰਚਾ ਕੀਤੀ। ਮੀਟਿੰਗ ਵਿਚ ਪਾਰਟੀ ਦੀ ਸੂਬਾਈ ਇਕਾਈ ਦੇ ਸਾਬਕਾ ਪ੍ਰਧਾਨ ਦਿਲੀਪ ਘੋਸ਼ ਅਤੇ ਹੋਰ ਭਾਜਪਾ ਆਗੂ ਸ਼ਾਮਲ ਹੋਏ। ਇਸ ਦੌਰਾਨ ਮਜੂਮਦਾਰ ਨੇ ਪੱਛਮੀ ਬੰਗਾਲ ਵਿਚ ਚੱਲ ਰਹੀ ਅਰਾਜਕਤਾ ਦੀ ਸਥਿਤੀ ਨੂੰ ਖਤਮ ਕਰਨ ਲਈ ਰਾਜਪਾਲ ਨੂੰ ਫੈਸਲਾਕੁੰਨ ਕਾਰਵਾਈ ਕਰਨ ਦੀ ਅਪੀਲ ਕੀਤੀ। ਮਜੂਮਦਾਰ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਬੰਗਾਲ ਵਿਚ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਅਤੇ ਰਾਜ ਨੂੰ ਇਸ ਗੰਭੀਰ ਸਥਿਤੀ ’ਚੋਂ ਬਾਹਰ ਲਿਆਉਣ ਦੀ ਅਪੀਲ ਕੀਤੀ। ਮਜੂਮਦਾਰ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਬੰਗਾਲ ਵਿਚ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਅਤੇ ਰਾਜ ਨੂੰ ਇਸ ਗੰਭੀਰ ਸਥਿਤੀ ਤੋਂ ਬਾਹਰ ਲਿਆਉਣ ਦੀ ਅਪੀਲ ਕੀਤੀ ਹੈ।