Home » ਇਮਰਾਨ ਖਾਨ ਨੇ ਕਿਹਾ ਕਿ ਸਾਰੀ ਉਮਰ ਜੇਲ੍ਹ ’ਚ ਰਹਿ ਲਵਾਂਗਾ ਪਰ ਸਮਝੌਤਾ ਨਹੀਂ ਕਰਾਂਗਾ…
Home Page News India World World News

ਇਮਰਾਨ ਖਾਨ ਨੇ ਕਿਹਾ ਕਿ ਸਾਰੀ ਉਮਰ ਜੇਲ੍ਹ ’ਚ ਰਹਿ ਲਵਾਂਗਾ ਪਰ ਸਮਝੌਤਾ ਨਹੀਂ ਕਰਾਂਗਾ…

Spread the news

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜਿਨ੍ਹਾਂ ਜੇਲ੍ਹ ਵਿਚ 400 ਦਿਨ ਪੂਰੇ ਕਰ ਲਏ ਹਨ, ਨੇ ਐਤਵਾਰ ਨੂੰ ਕਿਹਾ ਕਿ ਉਹ ਆਪਣੀ ਪੂਰੀ ਜ਼ਿੰਦਗੀ ਜੇਲ੍ਹ ’ਚ ਬਿਤਾਉਣ ਲਈ ਤਿਆਰ ਹਨ ਪਰ ਹਕੀਕੀ ਆਜ਼ਾਦੀ ਲਈ ਆਪਣੇ ਸੰਘਰਸ਼ ਨਾਲ ਕੋਈ ਸਮਝੌਤਾ ਨਹੀਂ ਕਰਨਗੇ।ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਐਤਵਾਰ ਨੂੰ ਇਸਲਾਮਾਬਾਦ ਵਿਚ ਇਕ ਰੈਲੀ ਕਰ ਕੇ ਸਾਬਕਾ ਪ੍ਰਧਾਨ ਮੰਤਰੀ ਦੀ ਜੇਲ੍ਹ ਤੋਂ ਰਿਹਾਈ ਦੀ ਮੰਗ ਕੀਤੀ।ਇਮਰਾਨ ਨੂੰ ਪਾਕਿਸਤਾਨ ਦੇ ਚੋਣ ਕਮਿਸ਼ਨ ਵੱਲੋਂ ਦਾਇਰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪਿਛਲੇ ਸਾਲ 5 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਉਦੋਂ ਤੋਂ ਉਹ ਵੱਖ-ਵੱਖ ਮਾਮਲਿਆਂ ਵਿਚ ਜੇਲ੍ਹ ਵਿਚ ਹਨ। ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਕਿਹਾ ਹੈ ਕਿ ਇਮਰਾਨ ਖ਼ਿਲਾਫ਼ 9 ਮਈ ਦੀ ਹਿੰਸਾ ਨਾਲ ਸਬੰਧਤ ਮਾਮਲਿਆਂ ਵਿਚ ਫ਼ੌਜੀ ਅਦਾਲਤ ’ਚ ਮੁਕੱਦਮਾ ਚਲਾਉਣ ਲਈ ਕਾਫ਼ੀ ਸਬੂਤ ਹਨ ਪਰ ਇਮਰਾਨ ਜਾਂਚ ਲਈ ਨਿਆਇਕ ਕਮਿਸ਼ਨ ਦੇ ਗਠਨ ਦੀ ਮੰਗ ਕਰ ਰਹੇ ਹਨ।