ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਬੀਤੀ ਰਾਤ ਟੋਕੋਰੋਆ ਅਤੇ ਟੋਪੋ ਦੇ ਵਿਚਕਾਰ ਅਟਿਆਮੁਰੀ ਨੇੜੇ ਸਟੇਟ ਹਾਈਵੇਅ 1 ‘ਤੇ ਇੱਕ ਵਾਹਨ ਵਿੱਚ ਇੱਕ ਲਾਸ਼ ਮਿਲਣ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਦੇ ਬੁਲਾਰੇ ਨੇ ਅੱਜ ਸਵੇਰੇ ਦੱਸਿਆ ਕਿ ਹਾਈਵੇਅ ‘ਤੇ ਇਕ ਕਾਰ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਸ਼ਾਮ 7 ਵਜੇ ਦੇ ਕਰੀਬ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ।
ਅੱਗ ਬੁਝਾਉਣ ਤੋਂ ਬਾਅਦ ਸਾਹਮਣੇ ਵਾਲੀ ਸੀਟ ‘ਤੇ ਇਕ ਲਾਸ਼ ਮਿਲੀ। ਬੁਲਾਰੇ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਵਿਅਕਤੀ ਦੀ ਮੌਤ ਦੇ ਹਾਲਾਤਾਂ ਦਾ ਪਤਾ ਲਗਾਉਣ ਲਈ ਹੁਣ ਪੁੱਛਗਿੱਛ ਕੀਤੀ ਜਾ ਰਹੀ ਹੈ।