Home » ਕੇਜਰੀਵਾਲ ਜੇਲ੍ਹ ‘ਚੋਂ ਬਾਹਰ ਆਉਣਗੇ ਜਾਂ ਨਹੀਂ; SC ਦੇ ਫ਼ੈਸਲੇ ਦੀ ਉਡੀਕ: ਰਾਘਵ ਚੱਢਾ…
Home Page News India India News

ਕੇਜਰੀਵਾਲ ਜੇਲ੍ਹ ‘ਚੋਂ ਬਾਹਰ ਆਉਣਗੇ ਜਾਂ ਨਹੀਂ; SC ਦੇ ਫ਼ੈਸਲੇ ਦੀ ਉਡੀਕ: ਰਾਘਵ ਚੱਢਾ…

Spread the news

ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਆਸਵੰਦ ਹਨ ਅਤੇ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ। ਚੱਢਾ ਨੇ ਵੋਟਰਾਂ ਨੂੰ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ‘ਆਪ’ ਨੂੰ ਚੁਣਨ ਦੀ ਅਪੀਲ ਵੀ ਕੀਤੀ। ਉਹ ਵੀਰਵਾਰ ਨੂੰ ਹਰਿਆਣਾ ‘ਚ ਸਨ। ਸੁਪਰੀਮ ਕੋਰਟ ਆਬਕਾਰੀ ਨੀਤੀ ‘ਘਪਲੇ’ ਮਾਮਲੇ ‘ਚ ਕੇਜਰੀਵਾਲ ਦੀਆਂ ਦੋ ਵੱਖ-ਵੱਖ ਪਟੀਸ਼ਨਾਂ ‘ਤੇ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਇਨ੍ਹਾਂ ‘ਚੋਂ ਇਕ ਪਟੀਸ਼ਨ ‘ਚ ਮੁੱਖ ਮੰਤਰੀ ਨੇ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ, ਜਦਕਿ ਦੂਜੀ ਪਟੀਸ਼ਨ ਉਨ੍ਹਾਂ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਉਪਲਬਧ 13 ਸਤੰਬਰ ਦੀ ਕਾਰਨ ਸੂਚੀ ਅਨੁਸਾਰ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੀ ਬੈਂਚ ਦੋਵਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਏਗੀ। ਰਾਘਵ ਚੱਢਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਬਹੁਤ ਆਸਵੰਦ ਹਾਂ। ਅਸੀਂ ਕੱਲ੍ਹ (ਸ਼ੁੱਕਰਵਾਰ) ਦੀ ਉਡੀਕ ਕਰ ਰਹੇ ਹਾਂ। ਸੁਪਰੀਮ ਕੋਰਟ ਦੀ ਬੈਂਚ ਨੇ 5 ਸਤੰਬਰ ਨੂੰ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿਚ ਜਸਟਿਸ ਉੱਜਵਲ ਭੂਈਆ ਵੀ ਸ਼ਾਮਲ ਹਨ। ਸੀ. ਬੀ. ਆਈ ਨੇ ‘ਆਪ’ ਮੁਖੀ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ।