ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਵਾਡ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਸੱਦਾ ਮਿਲਿਆ ਹੈ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ) ਨੇ ਆਪਣੇ ਦੇਸ਼ ਆਉਣ ਦਾ ਸੱਦਾ ਭੇਜਿਆ ਹੈ। ਇਸ ਦੌਰਾਨ ਮੋਦੀ ਨੇ 21 ਸਤੰਬਰ ਨੂੰ ਹੋਣ ਵਾਲੀ ਕਵਾਡ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਅਮਰੀਕਾ ਕਵਾਡ ਮੈਂਬਰ ਦੇਸ਼ਾਂ ਦੀ ਬੈਠਕ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਇਹ ਕਾਨਫਰੰਸ ਇਸ ਮਹੀਨੇ ਦੀ 21 ਸਤੰਬਰ ਨੂੰ ਡੇਲਾਵੇਅਰ ਸੂਬੇ ਦੇ ਵਿਲਮਿੰਗਟਨ ਨਾਂ ਦੇ ਸ਼ਹਿਰ ਵਿੱਚ ਹੋਵੇਗੀ। ਇਹ ਪਹਿਲੀ ਵਾਰ ਹੈ ਜਦੋਂ ਵਿਲਮਿੰਗਟਨ( ਡੇਲਵੇਅਰ ) ਵਿੱਚ ਵਿਅਕਤੀਗਤ ਤੌਰ ‘ਤੇ ਕਵਾਡ ਸੰਮੇਲਨ ਆਯੋਜਿਤ ਕੀਤਾ ਜਾ ਰਿਹਾ ਹੈ।ਇਸ ਵਿੱਚ ਅਮਰੀਕਾ ਦੇ ਨਾਲ ਭਾਰਤ, ਆਸਟ੍ਰੇਲੀਆ ਅਤੇ ਜਾਪਾਨ ਕਵਾਡ ਦੇ ਮੈਂਬਰ ਦੇਸ਼ ਹਨ।ਰਾਸ਼ਟਰਪਤੀ ਜੋ ਬਿਡੇਨ ਅਤੇ ਮੋਦੀ ਦੇ ਨਾਲ-ਨਾਲ ਆਸਟਰੇਲੀਆ ਅਤੇ ਜਾਪਾਨ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਫੂਮਿਓ ਕਿਸ਼ਿਦਾ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ।ਸੰਨ 2021 ਵਿੱਚ, ਵ੍ਹਾਈਟ ਹਾਊਸ ਵਿੱਚ ਪਹਿਲੀ ਵਾਰ ਕਵਾਡ ਲੀਡਰਾਂ ਦਾ ਸੰਮੇਲਨ ਸ਼ੁਰੂ ਹੋਇਆ ਸੀ ਉਦੋਂ ਤੋਂ ਇਹ ਮੀਟਿੰਗ ਹਰ ਸਾਲ ਕਰਵਾਈ ਜਾਂਦੀ ਹੈ।ਇਸ ਦੌਰਾਨ ਮੋਦੀ 21 ਸਤੰਬਰ ਤੋਂ ਤਿੰਨ ਦਿਨਾਂ ਲਈ ਅਮਰੀਕਾ ਜਾਣਗੇ। ਪ੍ਰਧਾਨ ਮੰਤਰੀ ਮੋਦੀ ਕਵਾਡ ਸਿਖਰ ਸੰਮੇਲਨ ‘ਚ ਸ਼ਿਰਕਤ ਕਰਨਗੇ ਅਤੇ ਭਾਈਵਾਲ ਦੇਸ਼ਾਂ ਦੇ ਨੇਤਾਵਾਂ ਨਾਲ ਦੁਵੱਲੇ ਸਬੰਧਾਂ ‘ਤੇ ਵੀ ਚਰਚਾ ਕਰਨਗੇ। ਮੋਦੀ 22 ਸਤੰਬਰ ਨੂੰ ਨਿਊਜਰਸੀ ਦੇ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਵੀ ਸ਼ਿਰਕਤ ਕਰਨਗੇ। ਉਹ 23 ਸਤੰਬਰ ਨੂੰ ਭਵਿੱਖ ਦੇ ਸਿਖਰ ਸੰਮੇਲਨ ਵਿੱਚ ਵੀ ਹਿੱਸਾ ਲੈਣਗੇ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਵਿੱਚ ਕਵਾਡ ਸੰਮੇਲਨ ਵਿੱਚ ਹੋਣਗੇ ਸ਼ਾਮਲ…
September 16, 2024
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












