Home » ਮੁਹਾਲੀ ਪੁਲਿਸ ਦੀ ਕਾਰਵਾਈ, ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਮਾਲੀ ਗ੍ਰਿਫਤਾਰ…
Home Page News India India News

ਮੁਹਾਲੀ ਪੁਲਿਸ ਦੀ ਕਾਰਵਾਈ, ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਮਾਲੀ ਗ੍ਰਿਫਤਾਰ…

Spread the news

ਮੁਹਾਲੀ ਪੁਲਿਸ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਪਟਿਆਲਾ ਤੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਲੀ ਦੇ ਖਿਲਾਫ਼ ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਸ ਘਟਨਾ ਬਾਰੇ ਪਟਿਆਲਾ ਤੋਂ ਐਮਪੀ ਡਾ. ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਇਸ ਗ੍ਰਿਫ਼ਤਾਰੀ ਨੂੰ ਆਜ਼ਾਦੀ ਦੇ ਪ੍ਰਗਟਾਵੇ ਦੀ ਉਲੰਘਣਾ ਦੱਸਦਿਆਂ ਮਾਲੀ ਨੂੰ ਫ਼ੌਰੀ ਰਿਹਾਅ ਕਰਨ ਦੀ ਮੰਗ ਕੀਤੀ ਹੈ।ਇਹ ਵੀ ਪਤਾ ਲੱਗਾ ਹੈ ਕਿ, ਇਹ ਕੇਸ ਮੋਹਾਲੀ ਪੁਲਿਸ ਨੇ ਕਿਸੇ ਵਿਅਕਤੀ ਦੀ ਸਿਕਾਇਤ ਤੇ ਦਰਜ ਕੀਤਾ ਹੈ, ਜੋ ਕਿ ਮਾਲਵਿੰਦਰ ਮਾਲੀ ਦੀ ਇੱਕ ਸੋਸ਼ਲ ਮੀਡੀਆ ਪੋਸਟ ਬਾਰੇ ਕੀਤੀ ਗਈ ਸੀ। ਇਹ ਵੀ ਪਤਾ ਲੱਗਾ ਹੈ ਕਿ, ਨਵੇਂ ਕਾਨੂੰਨ ਤਹਿਤ ਕੁੱਝ ਹੋਰ ਧਰਾਵਾਂ ਵੀ ਲਗਾਈਆਂ ਗਈਆਂ ਹਨ।