ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੇ ਮੁੜ ਪੈਰੋਲ (Parole) ਦੀ ਮੰਗ ਕੀਤੀ ਹੈ। ਇਸ ਵਾਰ ਉਸ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਹੈ। ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ (Election Commission) ਨੂੰ ਭੇਜ ਦਿੱਤੀ ਗਈ ਹੈ। 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡੇਰਾ ਮੁਖੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।ਪੋਲ ਪੈਨਲ ਨੇ ਪੈਰੋਲ ਦੇ ਤਰਕ ‘ਤੇ ਸਵਾਲ ਖੜ੍ਹੇ ਕੀਤੇ ਹਨ। ਆਪਣੀਆਂ ਦੋ ਸ਼ਿਸ਼ਿਆਂ ਨਾਲ ਜਬਰ ਜਨਾਹ ਮਾਮਲੇ ‘ਚ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਸਿੰਘ ਨੇ ਇਕ ਵਾਰ ਫਿਰ 20 ਦਿਨਾਂ ਲਈ ਪੈਰੋਲ ‘ਤੇ ਆਰਜ਼ੀ ਰਿਹਾਈ ਦੀ ਮੰਗ ਕੀਤੀ ਹੈ। ਇਹ ਮੰਗ 5 ਅਕਤੂਬਰ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਹੈ।