Home » ਪੰਜਾਬੀ ਗਾਇਕ ਨੇ ਇਸ ਤਰਾ ਹਰਾਇਆ ਕੈਂਸਰ ਵਰਗੀ ਭਿਆਨਕ ਬਿਮਾਰੀ ਨੂੰ….
Home Page News • India • India News • World

ਪੰਜਾਬੀ ਗਾਇਕ ਨੇ ਇਸ ਤਰਾ ਹਰਾਇਆ ਕੈਂਸਰ ਵਰਗੀ ਭਿਆਨਕ ਬਿਮਾਰੀ ਨੂੰ….

Spread the news


ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ (jaz Dhami) ਵੱਲੋਂ ਹਾਲ ਹੀ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਗਿਆ। ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ।ਦਰਅਸਲ, ਪਿਛਲੇ ਲੰਮੇ ਸਮੇਂ ਤੋਂ ਗਾਇਕ ਕੈਂਸਰ ਦੇ ਨਾਲ ਜੰਗ ਲੜ ਰਿਹਾ ਸੀ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਇਸ ਉੱਪਰ ਪ੍ਰਤੀਕਿਰਿਆ ਦਿੱਤੀ।ਇਸ ਵਿਚਾਲੇ ਪੰਜਾਬੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਸ ਨੇ ਆਪਣੇ ਕੈਂਸਰ ਹੋਣ ਤੋਂ ਲੈ ਕੇ ਉਸ ਦੇ ਇਲਾਜ, ਆਪਣੀ ਖੁਰਾਕ ਅਤੇ ਰੋਜ਼ਾਨਾ ਰੁਟੀਨ ਬਾਰੇ ਦੱਸਿਆ ਹੈ।ਉਨ੍ਹਾਂ ਨੇ ਦੱਸਿਆ ਕਿ ਕਿਵੇਂ ਕੈਂਸਰ ਦੀ ਬਿਮਾਰੀ ਪਤਾ ਲੱਗਣ ‘ਤੇ ਉਹ ਪੂਰੀ ਤਰ੍ਹਾਂ ਘਬਰਾ ਗਏ ਸੀ ਅਤੇ ਉਸ ਦੀ ਦੁਨੀਆ ਪੂਰੀ ਤਰ੍ਹਾਂ ਹਿੱਲ ਗਈ ਸੀ।

ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੇ ਇਸ ਖਤਰਨਾਕ ਬਿਮਾਰੀ ਨਾਲ ਲੜਨ ਦਾ ਫੈਸਲਾ ਲਿਆ ਅਤੇ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਦੇ ਲਈ ਆਪਣੀ ਡੇਲੀ ਰੁਟੀਨ ‘ਚ ਬਦਲਾਅ ਕੀਤਾ। ਠੰਢੇ ਪਾਣੀ ‘ਚ ਘੰਟਿਆਂ ਬੱਧੀ ਰਹਿਣ ਅਤੇ ਇੱਕ ਅਨੁਸ਼ਾਸਿਤ ਖੁਰਾਕ ਤੱਕ ਕਈ ਘੰਟੇ ਕਸਰਤ ਦੇ ਕਾਰਨ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ‘ਚ ਸਫਲ ਰਹੇ।ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜੈਜ਼ ਧਾਮੀ ਨੇ ਕੈਂਸਰ ਦੇ ਬਾਰੇ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਸੀ ਕਿ ਕਿਸ ਤਰ੍ਹਾਂ ਉਹ ਆਪਣੇ ਲਈ ਅਤੇ ਆਪਣੇ ਪਰਿਵਾਰ ਦੇ ਲਈ ਇਸ ਗੰਭੀਰ ਬਿਮਾਰੀ ਦੇ ਨਾਲ ਲੜੇ। ਜੈਜ਼ੀ ਧਾਮੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।