Home » ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼…
Home Page News • India • India News

ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼…

Spread the news

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ ਬੀਜੇਪੀ/ ਆਰਐਸਐਸ ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਦੋਸ਼ਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਵਲੋਂ ਜਥੇਦਾਰ ਸਾਹਿਬਾਨ ’ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।