ਨਾਈਜੀਰੀਆ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਪੈਟਰੋਲ ਟੈਂਕਰ ਧਮਾਕੇ ਤੋਂ ਬਾਅਦ ਘੱਟੋ-ਘੱਟ 94 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਏਜੰਸੀ ਦੀ ਰਿਪੋਰਟ ਮੁਤਾਬਕ ਧਮਾਕੇ ‘ਚ 50 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ।ਪੈਟਰੋਲ ਟੈਂਕਰ ਵਿੱਚ ਧਮਾਕੇ ਦੀ ਇਹ ਘਟਨਾ ਉੱਤਰੀ ਨਾਈਜੀਰੀਆ ਦੇ ਜਿਗਾਵਾ ਸੂਬੇ ਦੇ ਇੱਕ ਪਿੰਡ ਨੇੜੇ ਵਾਪਰੀ। ਜਾਣਕਾਰੀ ਮੁਤਾਬਕ ਇਕ ਪੈਟਰੋਲ ਟੈਂਕਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਡਰਾਈਵਰ ਨੇ ਉਸ ‘ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਟੈਂਕਰ ਪਲਟ ਗਿਆ। ਜਦੋਂ ਧਮਾਕਾ ਹੋਇਆ ਤਾਂ ਲੋਕਾਂ ਦੀ ਭੀੜ ਟੈਂਕਰ ਤੋਂ ਪੈਟਰੋਲ ਲੈਣ ਲਈ ਇਕੱਠੀ ਹੋਈ ਸੀ।ਜ਼ਖਮੀਆਂ ਲੋਕਾਂ ਦੀ ਹਾਲਤ ਨਾਜ਼ੁਕ
ਇਸ ਸਬੰਧੀ ਵਧੇਰੇ ਜਾਣਕਾਰੀ ਜਿਗਾਵਾ ਪੁਲਿਸ ਦੇ ਬੁਲਾਰੇ ਨੇ ਦਿੱਤੀ ਹੈ। ਉਸ ਨੇ ਦੱਸਿਆ ਕਿ ਟੈਂਕਰ ਪਲਟਣ ਤੋਂ ਬਾਅਦ ਸਥਾਨਕ ਲੋਕਾਂ ਨੇ ਉਸ ਵਿੱਚੋਂ ਪੈਟਰੋਲ ਭਰਨਾ ਸ਼ੁਰੂ ਕਰ ਦਿੱਤਾ। ਫਿਰ ਇੱਕ ਵੱਡਾ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ।