ਆਕਲੈਂਡ (ਬਲਜਿੰਦਰ ਸਿੰਘ ਰੰਧਾਵਾ) ਕ੍ਰਾਈਸਟਚਰਚ ਵਿੱਚ ਕੰਮ ਦੌਰਾਨ ਵਾਪਰੀ ਘਟਨਾ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 8.17 ਵਜੇ ਹੌਰਨਬੀ ਸਾਊਥ ਵਿੱਚ ਬ੍ਰੈਨਸਟਨ ਸਟ੍ਰੀਟ ‘ਤੇ ਸਾਈਟ ‘ਤੇ ਬੁਲਾਇਆ ਗਿਆ ਸੀ।
ਸੇਂਟ ਜੌਹਨ ਨੇ ਦੇ ਬੁਲਾਰੇ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਹੈ।
ਵਰਕਸੇਫ ਦੀ ਟੀਮ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।