ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਸਾਡੇ ਦੇਸ਼ ਦੀ ਚੋਣ ਪ੍ਰਣਾਲੀ ‘ਤੇ ਦੁਨੀਆ ਦੀ ਨਜ਼ਰ ਹੈ। ਸਾਡੇ ਦੇਸ਼ ਵਿੱਚ EVM ਕਾਰਨ ਵੋਟਿੰਗ ਅਤੇ ਗਿਣਤੀ ਜਿਸ ਰਫ਼ਤਾਰ ਨਾਲ ਹੁੰਦੀ ਹੈ, ਉਸ ਨੂੰ ਦੇਖ ਕੇ ਵਿਕਸਤ ਦੇਸ਼ ਵੀ ਹੈਰਾਨ ਹਨ। ਅਮਰੀਕਾ ਵਿੱਚ ਹਾਲ ਹੀ ਵਿੱਚ ਰਾਸ਼ਟਰਪਤੀ ਚੋਣਾਂ ਹੋਈਆਂ। ਚੋਣ ਨਤੀਜੇ ਆਉਣ ਵਿੱਚ ਕਈ ਦਿਨ ਲੱਗ ਗਏ। ਕੈਲੀਫੋਰਨੀਆ ਵਿੱਚ ਵੋਟਾਂ ਦੀ ਗਿਣਤੀ ਅਜੇ ਵੀ ਜਾਰੀ ਹੈ।ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਟੇਸਲਾ ਦੇ ਮਾਲਕ ਐਲਨ ਮਸਕ ਨੇ ਭਾਰਤ ਦੀ ਚੋਣ ਪ੍ਰਕਿਰਿਆ ‘ਤੇ ਟਿੱਪਣੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਭਾਰਤ ਦੀਆਂ ਲੋਕ ਸਭਾ ਚੋਣਾਂ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੇ ਇੱਕ ਦਿਨ ਵਿੱਚ 640 ਮਿਲੀਅਨ ਯਾਨੀ 64 ਕਰੋੜ ਵੋਟਾਂ ਦੀ ਗਿਣਤੀ ਕੀਤੀ ਪਰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਅਜੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ।ਉਨ੍ਹਾਂ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਲਿਖਿਆ, ‘ਭਾਰਤ ਨੇ ਇਕ ਦਿਨ ਵਿਚ 640 ਮਿਲੀਅਨ ਵੋਟਾਂ ਦੀ ਗਿਣਤੀ ਕੀਤੀ ਹੈ, ਜਦਕਿ ਕੈਲੀਫੋਰਨੀਆ ਅਜੇ ਵੀ ਵੋਟਾਂ ਦੀ ਗਿਣਤੀ ਕਰ ਰਿਹਾ ਹੈ।’
ਤੁਹਾਨੂੰ ਦੱਸ ਦੇਈਏ ਕਿ ਅਮਰੀਕਾ ਵਿੱਚ 5-6 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਈਆਂ ਸਨ। ਚੋਣਾਂ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ, ਪਰ ਕੈਲੀਫੋਰਨੀਆ ਵਿੱਚ ਅਜੇ ਵੀ ਵੋਟਾਂ ਦੀ ਗਿਣਤੀ ਜਾਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ‘ਚ ਬੈਲਟ ਪੇਪਰ ਰਾਹੀਂ ਵੋਟਿੰਗ ਹੁੰਦੀ ਹੈ।
Add Comment