Home » ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ‘ਚ ਵਾਪਰਿਆ ਵੱਡਾ ਹਾਦਸਾ.ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌ,ਤ…
Home Page News • India • India News

ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ‘ਚ ਵਾਪਰਿਆ ਵੱਡਾ ਹਾਦਸਾ.ਸਿਲੰਡਰ ਫਟਣ ਕਾਰਨ ਤਿੰਨ ਔਰਤਾਂ ਦੀ ਮੌ,ਤ…

Spread the news

ਫਤਿਹਗੜ੍ਹ ਸਾਹਿਬ ਦੇ ਪਿੰਡ ਮੁਸਤਫਾਬਾਦ ਵਿਖੇ ਇਕ ਵਿਆਹ ਸਮਾਗਮ ਅੱਗ ਲੱਗਣ ਕਾਰਨ ਵਾਪਰੇ ਹਾਦਸੇ ਵਿਚ ਤਿੰਨ ਔਰਤਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸ ਦੇਈਏ ਕਿ ਵਿਆਹ ਸਮਾਗਮ ਤੋਂ ਪਹਿਲਾਂ ਪਹੁੰਚੇ ਰਿਸ਼ਤੇਦਾਰਾਂ ਲਈ ਰਾਤ ਦਾ ਖਾਣਾ ਬਣਾਉਂਦੇ ਸਮੇਂ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਧਮਾਕਾ ਹੋ ਗਿਆ।

ਇਸ ਹਾਦਸੇ ਵਿਚ ਜਿੱਥੇ ਇਕ ਔਰਤ ਦੀ ਪਹਿਲਾਂ ਮੌਤ ਹੋ ਗਈ ਸੀ, ਉੱਥੇ ਹੀ ਅੱਗ ਦੀ ਲਪੇਟ ਵਿਚ ਬੁਰੀ ਤਰ੍ਹਾਂ ਝੁਲਸੀਆਂ ਦੋ ਹੋਰ ਔਰਤਾਂ ਇਲਾਜ ਦੌਰਾਨ ਦਮ ਤੋੜ ਗਈਆਂ। ਕੁੱਲ ਤਿੰਨ ਮੌਤਾਂ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਤੇ ਬਾਕੀ ਰਹਿੰਦੇ ਤਿੰਨ ਗੰਭੀਰ ਰੂਪ ਵਿਚ ਹੋਏ ਜ਼ਖ਼ਮੀਆਂ ਦਾ PGI ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਹੈ