Home » ਪੰਜਾਬ ’ਚ ਅਗਲੇ ਤਿੰਨ ਦਿਨ ਤੱਕ ਧੁੰਦ ਦਾ ਯੈਲੋ ਅਲਰਟ ਜਾਰੀ…
Home Page News India India News

ਪੰਜਾਬ ’ਚ ਅਗਲੇ ਤਿੰਨ ਦਿਨ ਤੱਕ ਧੁੰਦ ਦਾ ਯੈਲੋ ਅਲਰਟ ਜਾਰੀ…

Spread the news

ਪੰਜਾਬ ਵਿਚ ਬੁੱਧਵਾਰ ਤੋਂ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸਵੇਰ ਦੇ ਸਮੇਂ ਕੁੱਝ ਜ਼ਿਲ੍ਹਿਆਂ ਵਿਚ ਧੁੰਦ ਛਾਈ ਰਹਿ ਸਕਦੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਵੇਰੇ ਤੇਜ਼ ਧੁੱਪ ਨਿਕਲੀ। ਦੁਪਹਿਰ ਦੇ ਸਮੇਂ ਧੁੱਪ ਦੇ ਨਾਲ ਹਵਾ ਵੀ ਚੱਲੀ।ਜ਼ਿਲ੍ਹਾ ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦਾ ਵੱਧ ਤੋਂ ਵੱਧ ਤਾਪਮਾਨ 28.1 ਡਿਗਰੀ ਸੈਲਸੀਅਸ, ਪਟਿਆਲਾ ਦਾ 27.2 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26.9 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਦਾ ਤਾਪਮਾਨ 26.8 ਡਿਗਰੀ ਸੈਲਸੀਅਸ, ਰੂਪਨਗਰ ਤੇ ਮੋਗਾ ਦਾ ਵੱਧ ਤੋਂ ਵੱਧ ਤਾਪਮਾਨ 26.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੇ ਮੁਖੀ ਡਾ. ਪੀਕੇ ਕਿੰਗਰਾ ਨੇ ਕਿਹਾ ਕਿ 27 ਤੋਂ 29 ਨਵੰਬਰ ਤੱਕ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।