Home » ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੀ ਕੁੜੀ ਡਿਪਰੇਸ਼ਨ ਵਿਚ ਅਤੇ ਪ੍ਰਬੰਧਕ ਸੈਕਟਰੀ ਦੀ ਹਾਰਟ ਅਟੈਕ ਨਾਲ ਮੌੌ.ਤ…
Home Page News • India • India News

ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੀ ਕੁੜੀ ਡਿਪਰੇਸ਼ਨ ਵਿਚ ਅਤੇ ਪ੍ਰਬੰਧਕ ਸੈਕਟਰੀ ਦੀ ਹਾਰਟ ਅਟੈਕ ਨਾਲ ਮੌੌ.ਤ…

Spread the news

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ ਦਾ ਸਵਾਂਗ ਰਚਿਆ ਗਿਆ ਸੀ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਉਤੇ ਵਾਇਰਲ ਹੋਈ ਸੀ। ਹੁਣ ਮੀਡੀਆ ਰਾਹੀਂ ਖਬਰ ਸਾਹਮਣੇ ਆਈ ਹੈ ਕਿ ਸ਼ਹਡੋਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੇ ਪ੍ਰਬੰਧਕਾਂ ਚੋੋਂ ਸੈਕਟਰੀ ਕਿਸ਼ਨ ਸੋਨਪਾਲ ਦੀ ਮੌੌਤ ਹੋ ਜਾਣ ਦਾ ਸਮਾਚਾਰ ਹੈ। ਅਤੇ ਜਿਸ ਕੁੜੀ ਨੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਿਆ ਸੀ, ਉਹ ਵੀ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਅਤੇ ਹਸਪਤਾਲ ਵਿੱਚ ਭਰਤੀ ਹੈ। ਬੇਅਦਬੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੰਧੀ ਸਮਾਜ ਨੇ ਸਿੱਖਾਂ ਤੋਂ ਮੁਆਫੀ ਵੀ ਮੰਗ ਲਈ ਸੀ ਪਰ ਦੇ ਇਸ ਦੇ ਬਾਵਜੂਦ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਸਨ, ਜਿਸ ਕਾਰਨ ਸੈਕਟਰੀ ਦੀ ਕਿਸ਼ਨ ਸਨਪਾਲ ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਦੀ ਅੱਜ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ।