Home » ਰੋਟੋਰੂਆ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌ,ਤ…
Home Page News • New Zealand Local News • NewZealand

ਰੋਟੋਰੂਆ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌ,ਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ)ਰੋਟੋਰੂਆ ਨਜ਼ਦੀਕ ਸਟੇਟ ਹਾਈਵੇਅ 5 ‘ਤੇ ਹੋਏ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਹੈ।ਸੋਮਵਾਰ ਸ਼ਾਮ ਕਰੀਬ 7.50 ਵਜੇ ਵਕਾਰੇਵਾਰੇਵਾ ‘ਚ ਹੋਈ ਟੱਕਰ ‘ਚ ਦੋ ਕਾਰਾਂ ‘ਚ ਸੱਤ ਲੋਕ ਸਵਾਰ ਸਨ।ਦੋ ਲੋਕ ਅਜੇ ਵੀ ਹਸਪਤਾਲ ਵਿੱਚ ਹਨ ਜਿਨ੍ਹਾਂ ਵਿੱਚ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁਲਸ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ।ਪੁਲਿਸ ਨੇ ਕਿਹਾ ਕਿ ਘਟਨਾ ਤੋਂ ਬਾਅਦ ਦੇ ਹਾਲਾਤਾਂ ਦੀ ਅਜੇ ਵੀ ਜਾਂਚ ਕੀਤੀ ਜਾ ਰਹੀ ਹੈ।