ਦਿੱਲੀ ਦੀ ਇੱਕ ਅਦਾਲਤ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ 1984 ਦੇ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਅਗਲੇ ਸਾਲ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸੋਮਵਾਰ ਨੂੰ ਫੈਸਲਾ ਸੁਣਾਉਣਾ ਸੀ ਪਰ ਇਸ ਨੂੰ ਟਾਲ ਦਿੱਤਾ। ਸੱਜਣ ਕੁਮਾਰ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਇਹ ਮਾਮਲਾ ਨਵੰਬਰ 1984 ਵਿਚ ਹੋਏ ਸਿੱਖ ਕਤਲੇਆਮ ਦੌਰਾਨ ਸਰਸਵਤੀ ਵਿਹਾਰ ਇਲਾਕੇ ਵਿੱਚ ਦੋ ਵਿਅਕਤੀਆਂ ਦੇ ਕਥਿਤ ਕਤਲ ਨਾਲ ਸਬੰਧਤ ਹੈ। ਅਦਾਲਤ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੇ ਕਥਿਤ ਕਤਲ ਨਾਲ ਸਬੰਧਤ ਕੇਸ ਵਿੱਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਪਹਿਲਾਂ ਪੰਜਾਬੀ ਬਾਗ ਥਾਣੇ ਦੀ ਪੁਲੀਸ ਨੇ ਇਸ ਮਾਮਲੇ ਦਾ ਕੇਸ ਦਰਜ ਕੀਤਾ ਸੀ, ਪਰ ਬਾਅਦ ਵਿੱਚ ਐਸ.ਆਈ.ਟੀ. ਨੇ ਜਾਂਚ ਸੰਭਾਲ ਲਈ। ਅਦਾਲਤ ਨੇ 16 ਦਸੰਬਰ 2021 ਨੂੰ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਸਨ। ਇਸ ਤੋਂ ਪਹਿਲਾਂ, ਅਦਾਲਤ ਨੇ ਇਹ ਸਿੱਟਾ ਕੱਢਿਆ ਸੀ ਕਿ ਇਸਤਗਾਸਾ ਪੱਖ ਦੇ ਅਨੁਸਾਰ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਮਾਰੂ ਹਥਿਆਰਾਂ ਨਾਲ ਲੈਸ ਇੱਕ ਵੱਡੀ ਭੀੜ ਨੇ ਵੱਡੇ ਪੱਧਰ ‘ਤੇ ਲੁੱਟਮਾਰ ਅਤੇ ਦੰਗੇ ਕੀਤੇ ਸਨ ਜਿਨ੍ਹਾਂ ਦਾ ਮਕਸਦ ਸਿੱਖਾਂ ਦੀਆਂ ਜਾਇਦਾਦਾਂ ਨੂੰ ਅੱਗ ਲਾਉਣਾ ਅਤੇ ਤਬਾਹ ਕਰਨਾ ਸੀ। ਇਸਤਗਾਸਾ ਪੱਖ ਨੇ ਦੋਸ਼ ਲਗਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਦੀ ਪਤਨੀ ਦੇ ਘਰ ‘ਤੇ ਹਮਲਾ ਕੀਤਾ ਅਤੇ ਉਸ ਦੇ ਪਤੀ ਅਤੇ ਪੁੱਤਰ ਨੂੰ ਮਾਰ ਦਿੱਤਾ, ਸਾਮਾਨ ਲੁੱਟਿਆ ਅਤੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ, ਕੁਮਾਰ ਦੇ ਖਿਲਾਫ ਕੇਸ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਸੀ ਕਿ ਮਾਮਲੇ ਵਿਚ ਕਾਫ਼ੀ ਸਮੱਗਰੀ ਮਿਲੀ ਹੈ ਜਿਸ ਨਾਲ ਪਹਿਲੀ ਨਜ਼ਰੇ ਇਹ ਰਾਏ ਬਣਦੀ ਹੈ ਕਿ ਕਾਂਗਰਸ ਨੇਤਾ ਸੱਜਣ ਕੁਮਾਰ ਨਾ ਸਿਰਫ ਇਸ ਵਿੱਚ ਸ਼ਾਮਲ ਸੀ ਬਲਕਿ ਓਸ ਨੇ ਭੀੜ ਦੀ ਅਗਵਾਈ ਵੀ ਕੀਤੀ ਸੀ।
ਸੱਜਣ ਕੁਮਾਰ ਵਿਰੁੱਧ ਸਿੱਖ ਕਤਲੇਆਮ ਦੇ ਇਕ ਮਾਮਲੇ ਦਾ 8 ਜਨਵਰੀ ਨੂੰ ਫ਼ੈਸਲਾ ਸੁਣਾਏ ਜਾਣ ਦੀ ਸੰਭਾਵਨਾ…
December 17, 2024
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












