Home » ਅੰਮ੍ਰਿਤਸਰ ਵਿਚ ਤੜਕੇ-ਤੜਕੇ ਹੋਇਆ ਵੱਡਾ ਧਮਾਕਾ,ਪੁਲਿਸ ਵੱਲੋਂ ਜਾਂਚ ਜਾਰੀ…
Home Page News India India News

ਅੰਮ੍ਰਿਤਸਰ ਵਿਚ ਤੜਕੇ-ਤੜਕੇ ਹੋਇਆ ਵੱਡਾ ਧਮਾਕਾ,ਪੁਲਿਸ ਵੱਲੋਂ ਜਾਂਚ ਜਾਰੀ…

Spread the news

ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਦੇ ਪੁਲਸ ਥਾਣੇ ਵਿੱਚ ਸਵੇਰੇ ਕਰੀਬ 3 ਵਜੇ ਇੱਕ ਜ਼ੋਰਦਾਰ ਅਵਾਜ਼ ਸੁਣੀ ਗਈ। ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਇਹ ਜ਼ੋਰਦਾਰ ਅਵਾਜ਼ ਕਿਸ ਚੀਜ ਕਾਰਨ ਆਈ ਇਸ ਦੀ ਜਾਂਚ ਪੁਲਸ ਵੱਲੋਂ ਕੀਤੀ ਕੀਤੀ ਜਾ ਰਹੀ ਹੈ।ਹਾਲਾਂਕਿ ਪੁਲਿਸ ਵੱਲੋਂ ਥਾਣੇ ਅੰਦਰ ਕਿਸੇ ਵੀ ਧਮਾਕੇ ਦੀ ਗੱਲ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਪਰ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਧਮਾਕੇ ਦੀ ਇਹ ਜ਼ੋਰਦਾਰ ਆਵਾਜ਼ ਤੜਕਸਾਰ 3 ਵਜੇ ਦੇ ਕਰੀਬ ਸੁਣੀ। ਇਸ ਤੋਂ ਪਹਿਲਾਂ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ ਹੀ ਮਜੀਠਾ ਥਾਣੇ ਵਿੱਚ ਧਮਾਕਾ ਹੋਇਆ ਸੀ। ਇਸ ਕਾਰਨ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਸਨ। ਫਿਰ ਥਾਣੇ ‘ਚ ਹੈਂਡ ਗ੍ਰੇਨੇਡ ਸੁੱਟਣ ਦਾ ਮਾਮਲਾ ਸਾਹਮਣੇ ਆਇਆ। ਹਾਲਾਂਕਿ ਕਿਸੇ ਪੁਲਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਇਸ ’ਤੇ ਮਜੀਠਾ ਦੇ ਡੀਐਸਪੀ ਨੇ ਕਿਹਾ ਸੀ ਕਿ ਪੁਲਸ ਮੁਲਾਜ਼ਮ ਦੀ ਮੋਟਰਸਾਈਕਲ ਦਾ ਟਾਇਰ ਫਟ ਗਿਆ ਸੀ। ਇਸ ਧਮਾਕੇ ਦੀ ਕਥਿਤ ਜ਼ਿੰਮੇਵਾਰੀ ਅੱਤਵਾਦੀ ਹੈਪੀ ਪਾਸੀਆਂ ਨੇ ਲਈ ਸੀ। ਉਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਅਜਿਹੀ ਕਾਰਵਾਈ ਜਾਰੀ ਰਹੇਗੀ।