Home » ਨਾਭਾ ਜੇਲ੍ਹ ‘ਚੋਂ ਰਿਹਾਅ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ…
Home Page News India India News

ਨਾਭਾ ਜੇਲ੍ਹ ‘ਚੋਂ ਰਿਹਾਅ ਹੋਏ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ…

Spread the news


ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਾਨਯੋਗ ਅਦਾਲਤ ਵੱਲੋਂ ਜ਼ਮਾਨਤ ਮਿਲਣ ’ਤੇ ਉਹ ਨਾਭਾ ਦੀ ਸਖਤ ਸੁਰੱਖਿਆ ਜ਼ਿਲ੍ਹਾ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ।ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਹੁਣ ਤੱਕ ਉਹ ਜੇਲ੍ਹ ਵਿੱਚ ਨਜ਼ਰਬੰਦ ਸਨ।ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਉੱਪਰ 20 ਹਜਾਰ ਕਰੋੜ ਦੇ ਘੁਟਾਲੇ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਰੱਦ ਕਰਕੇ ਜ਼ਮਾਨਤ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਤਕਰੀਬਨ 10 ਅਗਸਤ ਤੋਂ ਨਾਭਾ ਦੀ ਜ਼ਿਲ੍ਹਾ ਜੇਲ ’ਚ ਨਜ਼ਰਬੰਦ ਸਨ। ਨਾਭਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਨਜ਼ਰਬੰਦ ਹਨ। ਗੱਲਬਾਤ ਦੌਰਾਨ ਸਾਬਕਾ ਮੰਤਰੀ ਆਸ਼ੂ ਨੇ ਕਿਹਾ ਕਿ ਸਭ ਤੋਂ ਪਹਿਲਾਂ ਰੱਬ ਦਾ ਸ਼ੁਕਰਾਨਾ ਕੀਤਾ ਜਾਵੇਗਾ। ਉਸ ਮਗਰੋਂ ਪਾਰਟੀ ਲਈ ਕੰਮ ਕੀਤਾ ਜਾਵੇਗਾ।