Home » ਭਾਰਤੀ ਸਿਨੇਮਾ ਦੇ ਮਹਾਨ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ 90 ਸਾਲ ਦੀ ਉਮਰ ‘ਚ ਹੋਇਆ ਦੇਹਾਂਤ….
Home Page News India India News

ਭਾਰਤੀ ਸਿਨੇਮਾ ਦੇ ਮਹਾਨ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ 90 ਸਾਲ ਦੀ ਉਮਰ ‘ਚ ਹੋਇਆ ਦੇਹਾਂਤ….

Spread the news

ਫਿਲਮ ਜਗਤ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਉੱਘੇ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਸ਼ਿਆਮ ਬੈਨੇਗਲ ਦਾ 90 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਹਾਲ ਹੀ ‘ਚ ਉਨ੍ਹਾਂ ਨੇ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਹਾਲਾਂਕਿ ਹੁਣ ਇਸ ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ ਉਹ ਲੰਬੇ ਸਮੇਂ ਤੋਂ ਕਿਡਨੀ ਸੰਬੰਧੀ ਬੀਮਾਰੀ ਤੋਂ ਪੀੜਤ ਸਨ।