Home » ਕੰਗਣਾ ਵਲੋਂ ਲਗਾਤਾਰ ਆਗਰਾ ਅਦਾਲਤ ਦੇ ਅੰਦਰ ਪੇਸ਼ ਨਾ ਹੋਣ ‘ਤੇ ਅਦਾਲਤੀ ਆਦੇਸ਼ ਦੀ ਉਲੰਘਣਾ, 9 ਜਨਵਰੀ ਨੂੰ ਹੋ ਸਕਦਾ ਸਖ਼ਤ ਫ਼ੈਸਲਾ…
Home Page News India India News

ਕੰਗਣਾ ਵਲੋਂ ਲਗਾਤਾਰ ਆਗਰਾ ਅਦਾਲਤ ਦੇ ਅੰਦਰ ਪੇਸ਼ ਨਾ ਹੋਣ ‘ਤੇ ਅਦਾਲਤੀ ਆਦੇਸ਼ ਦੀ ਉਲੰਘਣਾ, 9 ਜਨਵਰੀ ਨੂੰ ਹੋ ਸਕਦਾ ਸਖ਼ਤ ਫ਼ੈਸਲਾ…

Spread the news

 3 ਮਹੀਨੇ ਪਹਿਲਾਂ ਚੰਡੀਗੜ੍ਹ ਏਅਰਪੋਰਟ ‘ਤੇ ਸੀਆਈਐਸਐਫ ਦੇ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਵਲੋਂ ਕਿਸਾਨਾਂ ਵਿਰੁੱਧ ਬੋਲਣ ਤੇ ਥੱਪੜ ਖਾਣ ਵਾਲੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ 9 ਜਨਵਰੀ ਨੂੰ ਆਗਰਾ ਦੀ ਸੰਸਦ ਮੈਂਬਰ-ਵਿਧਾਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਕੰਗਣਾ ਵਲੋਂ ਲਗਾਤਾਰ ਅਦਾਲਤ ਦੇ ਆਦੇਸ਼ ਦੀ ਉਲੰਘਣਾ ਕਰਣ ‘ਤੇ ਅਦਾਲਤ ਇਸ ਮਾਮਲੇ ‘ਚ ਕੰਗਨਾ ਰਣੌਤ ਦੇ ਖਿਲਾਫ 9 ਜਨਵਰੀ ਨੂੰ ਸਖ਼ਤ ਫੈਸਲਾ ਦੇ ਸਕਦੀ ਹੈ। ਅਦਾਲਤ ਨੇ ਇਹ ਫੈਸਲਾ ਉਦੋਂ ਦਿੱਤਾ ਜਦੋਂ ਕੰਗਨਾ ਅਤੇ ਉਸ ਦਾ ਵਕੀਲ ਤਿੰਨ ਵਾਰ ਨੋਟਿਸ ਦਿੱਤੇ ਜਾਣ ਦੇ ਬਾਵਜੂਦ ਪੇਸ਼ ਨਹੀਂ ਹੋਏ ਹਨ । ਮੁਦਈ ਰਮਾਸ਼ੰਕਰ ਸ਼ਰਮਾ ਨੇ ਅਦਾਲਤ ‘ਚ ਦੋਸ਼ ਲਾਇਆ ਕਿ ਕੰਗਨਾ ਦੇ ਬਿਆਨ ਕਿਸਾਨਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਅਪਮਾਨ ਕਰਨ ਵਾਲੇ ਹਨ, ਜਿਸ ਨਾਲ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਕੰਗਨਾ ਰਣੌਤ ਨੇ 24 ਅਗਸਤ 2024 ਨੂੰ ਇੱਕ ਇੰਟਰਵਿਊ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਬਲਾਤਕਾਰ ਅਤੇ ਕਤਲ ਹੋਏ ਸਨ। ਜੇਕਰ ਬਿੱਲ ਵਾਪਿਸ ਨਾ ਲਿਆ ਗਿਆ ਤਾਂ ਅੰਦੋਲਨ ਲੰਮਾ ਸਮਾਂ ਚੱਲੇਗਾ। ਇਸ ਬਿਆਨ ਤੋਂ ਬਾਅਦ ਰਾਜੀਵ ਗਾਂਧੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਮਾਸ਼ੰਕਰ ਸ਼ਰਮਾ ਨੇ 11 ਸਤੰਬਰ ਨੂੰ ਸੰਸਦ ਮੈਂਬਰ-ਵਿਧਾਇਕ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਉਸਨੇ ਕੰਗਨਾ ਰਣੌਤ ‘ਤੇ ਕਿਸਾਨਾਂ ਨੂੰ ਕਾਤਲ, ਬਲਾਤਕਾਰੀ ਅਤੇ ਅੱਤਵਾਦੀ ਕਹਿਣ ਦਾ ਦੋਸ਼ ਲਗਾਇਆ ਅਤੇ ਮੰਗ ਕੀਤੀ ਕਿ ਉਸ ਦੇ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।  ਕੰਗਣਾ ਨੇ ਕਿਸਾਨ ਅੰਦੋਲਨਕਾਰੀਆਂ ਦੀ ਤੁਲਨਾ ਖਾਲਿਸਤਾਨੀਆਂ ਨਾਲ ਕੀਤੀ ਸੀ। ਉਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ ਖਾਲਿਸਤਾਨੀ ਸਰਕਾਰ ‘ਤੇ ਦਬਾਅ ਬਣਾ ਰਹੇ ਹਨ, ਪਰ ਸਾਨੂੰ ਇੰਦਰਾ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ, ਜਿਸ ਨੇ ਉਨ੍ਹਾਂ ਨੂੰ ਕੁਚਲ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ।