ਆਕਲੈਂਡ (ਬਲਜਿੰਦਰ ਸਿੰਘ)ਸਾਊਥਲੈਂਡ ਦੇ ਗੋਰੇ ਇਲਾਕੇ ਵਿੱਚ ਇੱਕ ਰਿਹਾਇਸ਼ੀ ਪਤੇ ਦੇ ਇੱਕ ਡ੍ਰਾਈਵਵੇਅ ਵਿੱਚ ਇੱਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਇੱਕ 3 ਸਾਲ ਦੇ ਬੱਚੇ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ।ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਨਵੇਂ ਸਾਲ ਦੇ ਦਿਨ ਸ਼ਾਮ ਕਰੀਬ 6.30 ਵਜੇ ਵਾਪਰੀ।ਬੱਚੇ ਨੂੰ ਐਮਰਜੈਂਸੀ ਸੇਵਾਵਾਂ ਵੱਲੋਂ ਗੋਰੇ ਦੇ ਹਸਪਤਾਲ ਵਿੱਚ ਲਿਜਾਇਆ ਗਿਆਂ ਜਿੱਥੇ ਉਸ ਦੀ ਮੌਤ ਹੋ ਗਈ।ਜਾਂਚ ਟੀਮ ਕੋਰੋਨਰ ਦੀ ਤਰਫੋਂ ਪੁੱਛਗਿੱਛ ਕਰ ਘਟਨਾ ਦੀ ਜਾਂਚ ਕਰ ਰਹੀ ਹੈ।
Add Comment